ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਰਵੀਕਰਨ ਸਿੰਘ ਕਾਹਲੋਂ
ਡੇਰਾ ਬਾਬਾ ਨਾਨਕ 26 ਨਵੰਬਰ (ਆਸ਼ਕ ਰਾਜ ਮਾਹਲਾ )-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਕਮ ਧਿਰ ਵੱਲੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਨਾਲ ਕੀਤੀ ਜਾਂਦੀ ਕਿਸੇ ਵੀ ਧੱਕੇਸ਼ਾਹੀ ਦਾ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ
ਅਤੇ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਕਾਂਗਰਸ ਦੀਆਂ ਮਾਰੂ ਨੀਤੀਆਂ ਅਤੇ ਧੱਕੇਸ਼ਾਹੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਬਦਲਾਅ ਚਾਹੁੰਦੇ ਹਨ ਜਿਸ ਲਈ ਉਹ 2022 ਦੀਆਂ ਚੋਣਾਂ ਦਾ ਇੰਤਜਾਰ ਬੜੀ ਬੇਸਬਰੀ ਨਾਲ ਕਰ ਰਹੇ ਹਨ । ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ
ਲੋਕ ਆਪਣੇ ਗੁੱਸੇ ਅਤੇ ਧੱਕੇਸ਼ਾਹੀਆਂ ਦਾ ਜਵਾਬ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਵੋਟਾਂ ਪਾ ਕੇ ਦੇਣਗੇ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਨੂੰ ਸ. ਸੁਖਬੀਰ ਸਿੰਘ ਬਾਦਲ ਦੇ ਹਲਕਾ ਡੇਰਾ ਬਾਬਾ ਨਾਨਕ ਵਿਚ ਆਉਣ ਤੇ ਨਿੱਘਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਇੱਕਠੇ ਹੋਣ। ਇਸ ਮੌਕੇ ਜਸਪਿੰਦਰ ਸਿੰਘ ਝੰਗੀ ਸਾਬਕਾ ਸਰਪੰਚ, ਝਿਰਮਲ ਸਿੰਘ ਜੇ.ਈ,ਗੁਰਸਿਮਰਨਜੀਤ ਸਿੰਘ, ਜਸਵਿੰਦਰ ਸਿੰਘ ਬਾਠ, ਪ੍ਰਬੋਧ ਸਿੰਘ, ਬਿਕਰਮਜੀਤ ਸਿੰਘ ਬਾਠ, ਠਾਕੁਰ ਸਿੰਘ, ਬਲਜੀਤ ਸਿੰਘ, ਲਖਵੰਤ ਸਿੰਘ, ਬਲਬੀਰ ਸਿੰਘ, ਕਸ਼ਮੀਰ ਸਿੰਘ, ਜਰਨੈਲ ਸਿੰਘ,ਰਣਜੋਧ ਸਿੰਘ ਪੰਚ, ਜਸਵਿੰਦਰ ਸਿੰਘ ਸੰਧੂ, ਬਲਦੇਵ ਸਿੰਘ, ਨਿਸ਼ਾਨ ਸਿੰਘ,ਬਲਵੰਤ ਸਿੰਘ, ਸੁਖਰਾਜ ਸਿੰਘ, ਗੁਰਨਾਮ ਸੰਘ, ਹਰਜਿੰਦਰ ਸਿੰਘ, ਬਲਕਾਰ ਸਿੰਘ ਅਾਦਿ ਵਰਕਰ ਮੌਜੂਦ ਸਨ।