Prime Punjab Times

Latest news
ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ KMS ਕਾਲਜ ਦਸੂਹਾ ਵਿਖੇ ਰੱਖੜੀ ਦੇ ਸੰਬੰਧ ਵਿੱਚ ਸੱਤ ਦਿਨਾਂ "ਰਾਖੀ ਮੇਕਿੰਗ ਵਰਕਸ਼ਾਪ ਅਤੇ ਪ੍ਰਦਰਸ਼ਨੀ" ਦਾ ਆਯੋਜਨ - ਪ੍ਰ... ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼*
ADVERTISEMENT
You are currently viewing ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ

ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ

ਬਟਾਲਾ (ਅਵਿਨਾਸ਼ ਸ਼ਰਮਾ)

ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ

ਸ੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਤੇ ਆਵਾਜਾਈ ਸਮੇਤ ਵੱਖ-ਵੱਖ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਵਿਭਾਗਾਂ ਦੀਆਂ ਲਗਾਈਆਂ ਡਿਊਟੀਆਂ

31 ਅਕਤੂਬਰ : ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਵੀਂ ਦੇ ਦੱਸਵੀਂ (02 ਤੇ 03 ਨਵੰਬਰ) ਵਾਲੇ ਦਿਨ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀ ਹੈ ਅਤੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰਨਗਰ ਨਿਗਮ ਬਟਾਲਾ ਨੇ ਦਿੱਤੀ ।

ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਵੱਖ-ਵੱਖ ਵਿਭਾਗਾਂ ਜਿਵੇਂ ਪੁਲਿਸ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਾਟਰ ਸਪਲਾਈ, ਪੀ.ਡਬਲਿਊ.ਡੀ, ਟਰਾਂਸਪੋਰਟ, ਫਾਇਰ ਵਿਭਾਗ ਤੇ ਪਾਵਰਕਾਮ ਆਦਿ ਦੇ ਅਧਿਕਾਰੀਆਂ ਨੂੰ ਸ੍ਰੀ ਅਚਲੇਸ਼ਵਰ ਧਾਮ ਵਿਖੇ ਲੋੜੀਦੇ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸ੍ਰੀ ਅਚਲੇਸ਼ਵਰ ਧਾਮ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ, ਇਸ ਲਈ ਲੋੜੀਦੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ।

ਐਸ.ਡੀ.ਐਮ ਬਟਾਲਾ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਖੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਸਾਫ-ਸ਼ਫਾਈ, ਪਾਰਕਿੰਗ ਸਮੇਤ ਲੋੜੀਦੇ ਸਾਰੀਆਂ ਥਾਵਾਂ ’ਤੇ ਕਰਮਚਾਰੀਆਂ ਵਲੋਂ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਂਵੀਂ ਵਾਲੇ ਦਿਨ 2 ਨਵੰਬਰ ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ੋਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

error: copy content is like crime its probhihated