ਹੁਸ਼ਿਆਰਪੁਰ, 18 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵਲੋਂ ਅਸ਼ਟਾਮ ਫਰੋਸ਼ ਦਾ ਲਾਈਸੈਂਸ ਲੈਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੀ ਲਿਖਤੀ ਪ੍ਰੀਖਿਆ 21 ਨਵੰਬਰ ਦਿਨ ਐਤਵਾਰ ਨੂੰ ਡੀ.ਏ.ਵੀ. ਕਾਲਜ, ਚੰਡੀਗੜ੍ਹ ਰੋਡ, ਨੇੜੇ ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸਵੇਰੇ 9:30 ਵਜੇ ਰਿਪੋਰਟ ਕਰਨ ਅਤੇ ਜਿਨ੍ਹਾਂ ਉਮੀਦਵਾਰਾਂ ਨੇ ਆਪਣੇ ਐਡਮਿਟ ਕਾਰਡ/ਰੋਲ ਨੰਬਰ ਪ੍ਰਾਪਤ ਨਹੀਂ ਕੀਤੇ ਹਨ, ਉਹ ਉਮੀਦਵਾਰ ਮਿਤੀ 20 ਨਵੰਬਰ 2021 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਕਮਰਾ ਨੰਬਰ 202, ਦੂਜੀ ਮੰਜ਼ਿਲ, ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮਿੰਨੀ ਸਕੱਤਰੇਤ ਤੋਂ ਪ੍ਰਾਪਤ ਕਰ ਸਕਦੇ ਹਨ।
ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ 21 ਨੂੰ
- Post published:November 18, 2021