ਚੰਡੀਗੜ੍ਹ,24 ਦਸੰਬਰ : ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਏ ਕਾਂਡ ਵਿੱਚ ਨਵਾਂ ਮੋੜ ਆ ਗਿਆ ਹੈ। ਅੱਜ ਸਵੇਰੇ ਹੀ ਮੁੱਖ ਮੰਤਰੀ ਚੰਨੀ ਨੇ ਜਾਣਕਾਰੀ ਦਿੱਤੀ ਸੀ ਕਿ ਇਸ ਘਟਨਾ ਵਿੱਚ ਬੇਅਦਬੀ ਦਾ ਕੋਈ ਵੀ ਸਬੂਤ ਨਹੀਂ ਮਿਲਿਆ ਹੈ। ਜਿਸ ਤੋਂ ਬਾਅਦ ਗੁਰਦੁਆਰੇ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਨੂੰ ਕਤਲ ਦੀਆਂ ਧਾਰਾਵਾਂ ਹੇਠ ਗ੍ਰਿਫਤਾਰ ਕਰ ਲਿਆ ਗਿਆ ਹੈ।