ਗੜਦੀਵਾਲਾ,19 ਦਸੰਬਰ (ਯੋਗੇਸ਼ ਗੁਪਤਾ): ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਦੀਪ ਬਰਿਆਣਾ ਅਤੇ ਸਿਰਮਜੀਤ ਸਿੰਘ ਸਿੰਮੀ ਨੇ ਸਾਂਝੇ ਤੋਰ ਤੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਜਿਸ ਵਿਚ ਕਿਸਾਨਾਂ ਦੀ ਫਤਿਹ ਹੋਈ ਅਕਾਲ ਪੁਰਖ ਦੇ ਸੁਕਰਾਨਾ ਕਰਨ ਲਈ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਵਲੋਂ ਅੱਜ 20 ਦਸੰਬਰ 2021 ਨੂੰ ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਜਦੀਕ ਟਰੱਕ ਯੂਨੀਅਨ ਗੜ੍ਹਦੀਵਾਲਾ ਵਿਖੇ ਪਾਏ ਜਾਣਗੇ। ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸੰਘਰਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੰਘਰਸ਼ੀ ਯੋਧਿਆਂ ਦਾ ਸਨਮਾਨ ਵੀ ਕੀਤਾ ਜਾਵੇਗਾ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।

ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸਮਾਗਮ ਅੱਜ
- Post published:December 20, 2021
You Might Also Like

ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ‘ਚ ਭਾਰੀ ਉਤਸ਼ਾਹ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਗੁਰਸ਼ਮਿੰਦਰ ਸਿੰਘ ਰੰਮੀ ਕਾਲਕਟ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ..

ਕਨੇਡਾ ਭੇਜਣ ਦਾ ਝਾਂਸਾ ਦੇ ਕੇ 2,ਲੱਖ 50 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਇੱਕ ਨਾਮਜ਼ਦ

ਚਿਲਡਰਨ ਡੇ ਤੇ ਆਈ.ਏ.ਐਸ.ਬਣਨ ਦੀ ਚਾਹਬਾਨ ਛੇਵੀਂ ਕਲਾਸ ਦੀ ਵਿਦਿਆਰਥਣ ਮਿਲਣ ਪਹੁੰਚੀ ਡਿਪਟੀ ਕਮਿਸਨਰ ਪਠਾਨਕੋਟ ਨੂੰ
