ਦਸੂਹਾ 28 ਦਸੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਚ.ਓ.ਡੀ ਰਾਜੇਸ਼ ਕੁਮਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਅਪ੍ਰੈਲ 2016 ਤੋਂ ਅਪ੍ਰੈਲ 2021 ਦੀ ਇੱਕਠੀ ਮੈਰਿਟ ਸੂਚੀ ਜਾਰੀ ਕੀਤੀ ਗਈ। ਇਸ ਮੈਰਿਟ ਸੂਚੀ ਵਿੱਚ ਕੇ.ਐਮ.ਐਸ ਕਾਲਜ ਦੇ ਕੁੱਲ 29 ਵਿਦਿਆਰਥੀਆਂ ਨੇ ਪੂਰੇ ਪੰਜਾਬ ਭਰ ਵਿੱਚੋਂ ਸਥਾਨ ਹਾਸਲ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੈਰਿਟ ਸੂਚੀ ਵਿੱਚ ਬੀ.ਐਸ.ਸੀ ਆਈ ਟੀ ਅਤੇ ਬੀ.ਸੀ.ਏ ਦੇ 11 ਵਿਦਿਆਰਥੀ, ਐਮ.ਐਸ.ਸੀ ਆਈ.ਟੀ ਦੇ 14, ਪੀ.ਜੀ.ਡੀ.ਸੀ.ਏ ਦੇ 2 ਅਤੇ ਬੀ.ਐਸ.ਸੀ ਐਗਰੀਕਲਚਰ ਦੇ ਵੀ 2 ਵਿਦਿਆਰਥੀਆਂ ਨੇ ਸੂਚੀ ਵਿੱਚ ਆਪਣਾ ਸਥਾਨ ਹਾਸਲ ਕੀਤਾ।ਇਸ ਮੌਕੇ ਤੇ ਐਚ.ਓ.ਡੀ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ,ਉਹਨਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਾਲਜ ਦੀ ਸਿੱਖਿਆ ਪ੍ਰਣਾਲੀ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ, ਸਤਵੰਤ ਕੌਰ, ਕੁਸਮ ਲਤਾ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਿੰਦਰਜੀਤ ਕੌਰ, ਗੁਰਪ੍ਰੀਤ ਕੌਰ, ਰਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਦੀਕਸ਼ਾ, ਗੁਰਜੀਤ ਕੌਰ, ਸੰਦੀਪ ਸਿੰਘ, ਕਿਰਨਦੀਪ ਕੌਰ, ਸੰਦੀਪ ਕਲੇਰ ਅਤੇ ਸੂਰਜ ਪ੍ਰਭਾ ਆਦਿ ਹਾਜ਼ਰ ਸਨ।