ਦਸੂਹਾ 1 ਨਵੰਬਰ (ਚੌਧਰੀ)
: ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਫ਼ਾਈ ਦਿਵਸ ਮਨਾਇਆ ਗਿਆ। ਐਨ.ਐਸ.ਐਸ ਦੇ ਵਲੰਟੀਅਰਾਂ ਨੇ ਕੇ.ਐਮ.ਐਸ ਕਾਲਜ ਦੀਆਂ ਖੇਡ ਗਰਾਊਂਡਾਂ, ਕਾਲਜ ਦੀਆਂ ਸੜਕਾਂ, ਕਾਲਜ ਕੈਂਪਸ ਵਿਖੇ ਪੂਰੀ ਤਰ੍ਹਾਂ ਸਫ਼ਾਈ ਕੀਤੀ ਗਈ। ਇਸਦੇ ਨਾਲ਼ ਨਾਲ ਸ਼ਹੀਦ ਸਮਾਰਗ, ਸੈਣੀ ਭਵਨ ਅਤੇ ਚੌ. ਬੰਤਾ ਸਿੰਘ ਕਲੋਨੀ ਦੀਆਂ ਨਾਲ ਲਗਦੀਆਂ ਗਲੀਆਂ ਦੀ ਵੀ ਸਫ਼ਾਈ ਕੀਤੀ ਗਈ। ਸਾਰੇ ਵਲੰਟੀਅਰਾਂ ਨੇ ਆਪਣੇ ਨਜ਼ਦੀਕੀ ਵਾਤਾਵਰਨ ਦੀ ਸਫਾਈ ਅਤੇ ਜਲ ਹੀ ਜੀਵਨ ਹੈ ਦੇ ਅਧੀਨ ਪਾਣੀ ਦੀ ਸਹੀ ਵਰਤੋਂ ਕਰਨ ਦਾ ਪ੍ਰਣ ਵੀ ਲਿਆ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆ ਨੂੰ ਸਮੇਂ ਦੀ ਪਾਬੰਧੀ, ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ, ਜਲ ਅਤੇ ਹਵਾ ਦੀ ਸ਼ੁੱਧਤਾ ਦਾ ਖਿਆਲ ਰੱਖਣਾ, ਇਹ ਸਾਰੀਆਂ ਗੱਲਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ। ਇਸ ਮੌਕੇ ਤੇ ਸਾਰੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਸਤਵੰਤ ਕੌਰ, ਕੁਸਮ ਲਤਾ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਰੂਮਾਨੀ ਗੋਸਵਾਮੀ, ਗੁਰਿੰਦਰਜੀਤ ਕੌਰ, ਰਜਨੀਤ ਕੌਰ, ਰਾਕੇਸ਼ ਕੁਮਾਰ, ਨਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਧੰਨਵੀਰ ਸਿੰਘ ਆਦਿ ਹਾਜ਼ਰ ਸਨ।