Prime Punjab Times

Latest news
ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਗੜਦੀਵਾਲਾ ਨੇ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ ਸ਼ੋਅਰੂਮ ਮਾਲਕ ਵੱਲੋਂ ਫਿਰੋਤੀ ਦੀ ਆੜ 'ਚ ਸਕਿਉਰਟੀ ਲੈਣ ਲਈ ਖੁੱਦ ਤੇ ਗੋਲੀਆਂ ਚਲਵਾਉਣ ਦੀ ਸ਼ਾਜਿਸ਼ ਦਾ ਪੁਲਿਸ ਵੱਲੋਂ ਪਰ... ਜ਼ਿਲ੍ਹਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ‘ਤੇ ਲੱਗੀ ਪੂਰਨ ਪਾਬੰਦੀ ਵਿਦਿਆਰਥੀਆਂ ਨੇ ਦਸੂਹਾ ਵਿਖੇ ਸੀ.ਏ.ਦੇ ਅਧੀਨ ਪ੍ਰੈਕਟੀਕਲ ਟ੍ਰੇਨਿੰਗ ਲਗਾਈ ਅੱਤਵਾਦੀਆਂ ਵੱਲੋਂ ਪਹਿਲਗਾਮ ਕਾਂਡ ਤੇ ਭਾਰਤੀ ਸੈਨਾ ਵੱਲੋਂ ਕੀਤੀ ਕਾਰਵਾਈ ਬਾਰੇ ਕੀਤੀ ਗਈ ਚਰਚਾ : ਚੌਧਰੀ ਕੁਮਾਰ ਸੈਣੀ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਦਿੱਤਾ ਥਾਪੜਾ -ਕਾ... ਪੰਜਾਬ ਰਾਜ ਦੇ ਸਾਰੇ ਸਕੂਲ,ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੱਲ੍ਹ ਤੋਂ ਆਮ ਵਾਂਗ ਲੱਗਣਗੇ ਸਕੂਲ-ਕਾਲਜ* ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਪੁਲਿਸ ਨੇ ਕੀਤਾ ਕਾਬੂ*

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਕੈਪਟਨ ਅਮਰਿੰਦਰ ਦੇ ਭਾਜਪਾ ਦਾ ਰਾਗ ਅਲਾਪਣ ਉਤੇ ਪਰਗਟ ਸਿੰਘ ਬੋਲੇ,“ਬਿੱਲੀ ਥੈਲਿਓ ਬਾਹਰ ਆਈ”

ਕੈਪਟਨ ਅਮਰਿੰਦਰ ਦੇ ਭਾਜਪਾ ਦਾ ਰਾਗ ਅਲਾਪਣ ਉਤੇ ਪਰਗਟ ਸਿੰਘ ਬੋਲੇ,“ਬਿੱਲੀ ਥੈਲਿਓ ਬਾਹਰ ਆਈ”

ਭਾਜਪਾ-ਕੈਪਟਨ ਅਮਰਿੰਦਰ ਤੇ ਅਕਾਲੀ ਦਲ ਦੇ ਗਠਜੋੜ ਬਾਰੇ ਸਾਢੇ ਤਿੰਨ ਸਾਲ ਪਹਿਲਾ ਹੀ ਕਰ ਚੁੱਕਾਂ ਹਾਂ ਖੁਲਾਸਾ : ਪਰਗਟ ਸਿੰਘ

ਭਾਜਪਾ ਰਾਸ਼ਟਰਵਾਦ ਦੇ ਸਰਟੀਫ਼ਿਕੇਟ ਵੰਡਣ ਤੋਂ ਪਹਿਲਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ

ਡੇਰਾ ਬਾਬਾ ਨਾਨਕ, 20 ਨਵੰਬਰ (ਆਸਕ ਰਾਜ ਮਾਹਲਾ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਭਾਜਪਾ ਦਾ ਰਾਗ ਅਲਾਪਣ ਉਤੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਬੋਲਦਿਆਂ ਕਿਹਾ ਕਿ ਹੁਣ ਬਿੱਲੀ ਥੈਲਿਓ ਬਾਹਰ ਆ ਗਈ ਹੈ।

ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਤਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਇਹੀ ਗੱਲ ਦੁਹਰਾ ਰਹੇ ਹਨ ਕਿ ਭਾਜਪਾ, ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਵਿਚਾਲੇ ਅਣਐਲਾਨਿਆ ਗਠਜੋੜ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਕਹਾਣੀ ਭਾਜਪਾ ਦੀ ਰਚੀ ਹੋਈ ਹੈ ਜਿਸ ਨੂੰ ਲਾਗੂ ਕਰਨ ਦੀ ਜ਼ੁੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ ਅਤੇ ਅਕਾਲੀ ਦਲ ਇਸ ਦੀ ਹਮਾਇਤ ਕਰਦਾ ਸੀ।

ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਦਾਅਵਿਆਂ ਦੀ ਅਸਲੀਅਤ ਅੱਜ ਉਸ ਵੇਲੇ ਜੱਗ ਜ਼ਾਹਰ ਹੋ ਗਈ ਜਦੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਹਮਾਇਤ ਵਿੱਚ ਇਸ਼ਤਿਹਾਰ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਵੱਲੋਂ ਭਾਜਪਾ ਨਾਲ ਰਲ ਕੇ ਪਕਾਈ ਜਾ ਰਹੀ ਖਿੱਚੜੀ ਦਾ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਜਿਸ ਕਾਰਨ ਹੁਣ ਉਹ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਉਹ ਸਵਾਗਤ ਕਰਦੇ ਹਨ ਪਰ 700 ਕਿਸਾਨਾਂ ਦੀ ਸ਼ਹਾਦਤ ਨੂੰ ਨਹੀਂ ਭੁਲਾਇਆ ਜੋ ਸਕਦਾ ਜਿਨ੍ਹਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀ ਬਲੀ ਦੇਣੀ ਪਈ।

ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਦਾਦ ਖਾਨ ਦੀ ਤਾਰੀਫ ਕਰਨ ਉਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਆਲੋਚਨਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਰਾਸ਼ਟਰਵਾਦ ਦੇ ਸਰਟੀਫ਼ਿਕੇਟ ਵੰਡਣ ਤੋਂ ਪਹਿਲਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਸੀ ਪਿਆਰ, ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਇਥੇ ਵੀ ਸਿਆਸੀ ਰੋਟੀਆਂ ਸੇਕਣ ਤੋਂ ਬਾਜ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਉਸ ਵੇਲੇ ਕਿੱਥੇ ਸਨ ਜਦੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾਉਣ ਲਈ ਬਿਨਾ ਸੱਦੇ ਦੇ ਪਾਕਿਸਤਾਨ ਪੁੱਜ ਗਏ ਸਨ।

error: copy content is like crime its probhihated