Prime Punjab Times

Latest news
ਟੀ.ਬੀ.ਦੇ ਖਾਤਮੇ ਲਈ ਚਲਾਈ ਜਾਵੇਗੀ 100 ਰੋਜ਼ਾ ਮੁਹਿੰਮ : ਡਾ.ਹਰਜੀਤ ਸਿੰਘ सिविल अस्पताल दसूहा में 100 दिनों की टीवी मुक्त मुहिम की शुरुआत ਸਸਸਸ ਹਾਜੀਪੁਰ ਸਕੂਲ ਦੀਆਂ ਚਾਰ ਵਿਦਿਆਰਥਣਾਂ ਅਡਵੈਂਚਰ ਕੋਰਸ ਲਈ ਮੈਕਲੌਡਗੰਜ ਰਵਾਨਾ *ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ* ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਅੱਜ ਕੀਤਾ ਜਾਵੇਗਾ ਘਿਰਾਓ : ਸਾਂਝਾ ਅਧਿਆਪਕ ਮੋਰਚਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ ਡੀ.ਏ.ਵੀ ਪਬਲਿਕ ਗੜਦੀਵਾਲਾ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਮਾਰੀ ਬਾਜ਼ੀ ਖ਼ਾਲਸਾ ਕਾਲਜੀਏਟ ਸੀ.ਸੈ.ਸਕੂਲ ਗੜ੍ਹਦੀਵਾਲਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਵਿਸ਼ੇਸ਼ ਲੈਕਚਰ ਜਲ ਸਰੋਤ ਵਿਭਾਗ ਵੱਲੋਂ ਵਿਰਾਸਤੀ ਥਾਵਾਂ ’ਤੇ ਪ੍ਰੀ-ਵੈਡਿੰਗ,ਸ਼ੂਟਿੰਗ ਅਤੇ ਫੋਟੋ ਸ਼ੂਟ ਲਈ ਪਾਲਿਸੀ ਜਾਰੀ  थे हंस फाउंडेशन द्वारा पंजाब में स्वास्थ्य सुविधाएं

Home

ADVERTISEMENT
ADVERTISEMENT
ADVTISEMENT
ADVERTISEMENT
ADVERTISEMENT
You are currently viewing ਕੈਬਨਿਟ ਮੰਤਰੀ ਅਰੁਣਾ ਚੌਧਰੀ,ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆਂ ਸਣੇ ਪੰਜਾਬ ਦੇ…

ਕੈਬਨਿਟ ਮੰਤਰੀ ਅਰੁਣਾ ਚੌਧਰੀ,ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆਂ ਸਣੇ ਪੰਜਾਬ ਦੇ…

ਕੈਬਨਿਟ ਮੰਤਰੀ ਅਰੁਣਾ ਚੌਧਰੀ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆਂ ਸਣੇ ਪੰਜਾਬ ਦੇ ਜੱਥੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਕੀਦਤ ਭੇਂਟ

ਭਾਈਚਾਰਕ ਸਾਂਝ,ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਕੀਤੀ ਅਰਦਾਸ

ਜਥੇ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮਹਿੰਦਰ ਸਿੰਘ ਕੇਪੀ ਅਤੇ ਵਿਧਾਇਕ ਵੀ ਸ਼ਾਮਲ

ਸ੍ਰੀ ਕਰਤਾਰਪੁਰ ਸਾਹਿਬ/ਡੇਰਾ ਬਾਬਾ ਨਾਨਕ,20 ਨਵੰਬਰ (ਆਸ਼ਕ ਰਾਜ ਮਾਹਲਾ) : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖ਼ਿੱਤੇ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।

ਜੱਥੇ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸੰਗਤ ਸਿੰਘ ਗਿਲਜੀਆ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ ਤੇ ਰਾਜਿੰਦਰ ਸਿੰਘ ਸ਼ਾਮਲ ਸਨ।

ਇਸ ਮੌਕੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਇਸ ਲਾਂਘੇ ਦੇ ਮੁੜ ਖੁੱਲ੍ਹਣ ਨਾਲ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਮੁੜ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ।

ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਬਤੀਤ ਕੀਤਾ ਅਤੇ ਹੱਥੀਂ ਖੇਤੀ ਕਰਕੇ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ” ਦੇ ਸਿਧਾਂਤ ਨੂੰ ਹਕੀਕੀ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਇੱਥੋਂ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਵੱਲੋੰ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦੇ ਮਾਰਗ ਉਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਪਿਆਰ, ਸਾਂਝੀਵਾਲਤਾ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।

ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰੀਬ ਡੇਢ ਸਾਲ ਬਾਅਦ ਮੁੜ ਖੁੱਲ੍ਹੇ ਲਾਂਘੇ ਤੋਂ ਬਾਅਦ ਅੱਜ ਤੀਜੇ ਦਿਨ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਜੱਥਾ ਸਵੇਰੇ 11 ਵਜੇ ਸਰਹੱਦ ਪਾਰ ਗਿਆ।ਇਸ ਤੋਂ ਪਹਿਲਾ ਡੇਰਾ ਬਾਬਾ ਨਾਨਕ ਵਿਖੇ ਬਣੇ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਵਿਖੇ ਪੁੱਜੇ ਜੱਥੇ ਦਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ।

error: copy content is like crime its probhihated