Prime Punjab Times

Latest news
ਸੋਸਾਇਟੀ ਵਲੋਂ ਰਾਸ਼ਣ ਵੰਡ ਸਮਾਰੋਹ ਕਰਵਾਇਆ ਗਿਆ ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਕਵਿਜ਼ ਪ੍ਰਤੀਯੋਗਤਾ ਕਰਵਾਈ ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 02 ਦੋਸ਼ੀ ਕੀਤੇ ਗ੍ਰਿਫਤਾਰ ਮੰਗਾਂ ਨਾ ਮੰਨੀਆਂ ਤਾਂ ਹਲਕਾ ਵਿਧਾਇਕ ਦੇ ਦਫਤਰ ਮੂਹਰੇ ਦਿੱਤਾ ਜਾਵੇਗਾ ਧਰਨਾ ਮੀਰੀ ਪੀਰੀ ਦਿਵਸ ਨੂੰ ਸਮਰਪਿਤ 12ਵੀ ਵਿਰਸਾ ਸੰਭਾਲ ਜ਼ਿਲ੍ਹਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਦਾ ਆਯੋਜਨ ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ

Home

You are currently viewing ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਜਰੂਰੀ..

ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਜਰੂਰੀ..

ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਹੀ ਕੋਰੋਨਾ ਵਾਇਰਸ ਨੂੰ ਦਿੱਤੀ ਜਾ ਸਕਦੀ ਹੈ ਮਾਤ : ਸਹਾਇਕ ਸਿਵਲ ਸਰਜਨ ਡਾ ਅਦਿਤੀ

ਪਠਾਨਕੋਟ, 6 ਦਸੰਬਰ (ਅਵਿਨਾਸ਼ ਸ਼ਰਮਾ ) – ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਹੁਣ ਇਸ ਦਾ ਨਵਾਂ ਵੈਰੀਐਂਟ ਓਮੀਕਰੋਨ ਆ ਗਿਆ ਹੈ, ਜੇਕਰ ਅਸੀਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਨਾ ਕੀਤੀ ਤਾਂ ਇਹ ਵਾਇਰਸ ਸਾਡੇ ਦੇਸ਼ ਵਿੱਚ ਵੀ ਫੈਲ ਸਕਦਾ ਹੈ, ਹਲਾਂਕਿ ਭਾਰਤ ਵਿਚ ਕੁਝ ਹੀ ਕੇਸ ਸਾਹਮਣੇ ਆਏ ਹਨ ਇਸ ਲਈ ਇਹ ਜਰੂਰੀ ਹੈ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਇਹ ਪ੍ਰਗਟਾਵਾ ਕਰਦਿਆਂ ਸਹਾਇਕ ਸਿਵਲ ਸਰਜਨ. ਡਾ ਅਦਿਤੀ ਸਲਾਰੀਆ. ਨੇੇ ਕਿਹਾ ਕਿ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ, ਆਪਣਾ ਮੂੰਹ ਤੇ ਨੱਕ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ, ਸਮਾਜਿਕ ਵਿੱਥ (ਸ਼ੋਸ਼ਲ ਡਿਸਟੈਂਸਿੰਗ) ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਵਧੇਰੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਕੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਤੋਂ ਵੀ ਬਚਾਅ ਕੀਤਾ ਜਾ ਸਕਦਾ ਹੈ।

ਡਾ. ਅਦਿਤੀ ਸਲਾਰੀਆ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਜੋ ਟੀਕਾਕਰਨ ਕੀਤਾ ਜਾ ਰਿਹਾ ਹੈ ਉਸ ਦੀਆਂ ਦੋ ਖੁਰਾਕਾਂ ਲਗਵਾਉਣੀਆਂ ਬਹੁਤ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ ਤੁਰੰਤ ਆਪਣੀ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਪਹਿਲੀ ਡੋਜ ਲੈਣ ਵਾਲੇ ਵਿਅਕਤੀ 84 ਦਿਨਾਂ ਬਾਅਦ ਇਸ ਦੀ ਦੂਜ਼ੀ ਡੋਜ਼ ਜਰੂਰ ਲਗਵਾਉਣ।

ਡਾ. ਅਦਿਤੀ ਸਲਾਰੀਆ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਟਾਕਰੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਅੱਗੇ ਆ ਕੇ ਆਪ, ਆਪਣੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਰਿਸ਼ਤੇਦਾਰਾਂ ਨੂੰ ਵੈਕਸੀਨ ਲਗਵਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਕਿਉਂਕਿ ਇਸ ਟੀਕਾਕਰਨ ਨਾਲ ਹੀ ਅਸੀਂ ਕੋਵਿਡ ਤੋਂ ਬਚੇ ਰਹਿ ਸਕਦੇ ਹਾਂ।

error: copy content is like crime its probhihated