ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਗੜ੍ਹਦੀਵਾਲਾ 22 ਨਵੰਬਰ (ਚੌਧਰੀ / ਪ੍ਰਦੀਪ ਸ਼ਰਮਾ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਰਮ ਅਧਿਐਨ ਵਿਭਾਗ ਅਤੇ ਬਾਬਾ ਫ਼ਤਿਹ ਸਿੰਘ ਜੀ ਦੇ ਸਹਿਯੋਗ ਨਾਲ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆ ਨੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕੀਤੀ। ਉਸ ਤੋਂ ਉਪਰੰਤ ਕਾਲਜ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਵੱਖ-ਵੱਖ ਗਤੀਵਿਧੀਆਂ, ਜਿਵੇਂ ਕਿ ਲੇਖ -ਮੁਕਾਬਲੇ, ਸਲੋਗਨ ਰਾਈਟਿੰਗ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪੇਟਿੰਗ ਮੁਕਾਬਲੇ ਆਦਿ ਕਰਵਾਏ ਗਏ। ਪ੍ਰੋ. ਜਤਿੰਦਰ ਕੌਰ ਨੇ ਪ੍ਰੋਗਰਾਮ ਵਿੱਚ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਪ੍ਰੋ. ਸੰਜੀਵ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੁੰ ਇਨਾਮ ਵੰਡੇ ਗਏ। ਜੱਜਮੈਂਟ ਦੀ ਡਿਊਟੀ ਡਾ. ਮਨਜੀਤ ਕੌਰ ਬਾਜਵਾ, ਪ੍ਰੋ. ਕਮਲਜੀਤ ਕੌਰ ਅਤੇ ਪ੍ਰੋ. ਮਲਿਕਾ ਮੰਡ ਜੀ ਨੇ ਨਿਭਾਈ। ਸਲੋਗਨ ਰਾਈਟਿੰਗ ਮੁਕਾਬਲਿਆਂ ਵਿੱਚੋਂ ਸਨਦੀਪ (10+1) ਨੇ ਪਹਿਲਾ ਅਤੇ ਰੁਪਿੰਦਰ ਕੌਰ (10+1) ਨੇ ਦੂਜਾ ਅਤੇ ਬਲਜਿੰਦਰ ਕੌਰ (ਬੀ-ਕਾਮ ਸਮੈਸਟਰ ਪਹਿਲਾ) ਨੇ ਤੀਜਾ ਸਥਾਨ ਹਾਸਲ ਕੀਤਾ। ਪੇਟਿੰਗ ਮੁਕਾਬਲੇ ਵਿੱਚੋਂ ਸਿਮਰਨਪ੍ਰੀਤ ਕੌਰ (10+2) ਨੇ ਪਹਿਲਾ, ਕੋਮਲ (ਬੀ-ਕਾਮ ਸਮੈਸਟਰ ਤੀਜਾ) ਨੇ ਦੂਜਾ ਅਤੇ ਨੀਲਮ ਦੇਵੀ (ਐਮ-ਕਾਮ ਸਮੈਸਟਰ ਤੀਜਾ) ਨੇ ਤੀਸਰਾ ਸਥਾਨ ਹਾਸਲ ਕੀਤਾ। ਲੇਖ ਰਚਨਾ ਮੁਕਾਬਲੇ ਵਿਚੋਂ ਰਮਨਦੀਪ ਕੌਰ ਬੀ.ਐਮ.ਸੀ. ਸਮੈਸਟਰ ਪਹਿਲਾ ਨੇ ਪਹਿਲਾ, ਸਿਮਰਨਪ੍ਰੀਤ ਕੌਰ (10+2) ਨੇ ਦੂਜਾ ਅਤੇ ਤਰਨਬੀਰ (ਬੀ-ਕਾਮ ਸਮੈਸਟਰ ਤੀਜਾ) ਅਤੇ ਜਸਲੀਨ ਕੌਰ (ਬੀ.ਏ. ਸਮੈਸਟਰ ਦੂਜਾ) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਬਾਬਾ ਫਤਿਹ ਸਿੰਘ ਕਲੱਬ ਦੇ ਸਾਰੇ ਮੈਂਬਰਾਂ ਨੇ ਪੂਰਾ ਸਹਿਯੋਗ ਦਿੱਤਾ।ਸਟੇਜ ਸਕੱਤਰ ਦੀ ਭੂਮਿਕਾ ਧਰਮ ਅਧਿਐਨ ਦੇ ਪ੍ਰੋ. ਜਤਿੰਦਰ ਕੌਰ ਵਲੋਂ ਨਿਭਾਈ ਗਈ। ਪ੍ਰੋ. ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਣਾ ਦਿੱਤੀ।