ਸੁਜਾਨਪੁਰ, 6 ਨਵੰਬਰ (ਬਿਊਰੋ ਚੀਫ ) : ਅਖਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਦੀ ਮੀਟਿੰਗ ਸੁਜਾਨਪੁਰ ਵਿਖੇ ਹਿੰਦੂ ਤਖ਼ਤ ਦੇ ਪ੍ਰਚਾਰਕ ਪੁਨੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਕਮੇਟੀ ਦੇ ਸੂਬਾ ਪ੍ਰਧਾਨ ਸੁਰਿੰਦਰ ਮਿਨਹਾਸ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਪ੍ਰਦੇਸ਼ ਦੇ ਚੇਅਰਮੈਨ ਸੁਰਿੰਦਰ ਮਨਹਾਸ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਰਾਤ ਦੇ ਸਮੇਂ ਇਕ ਮਾਰਚ ਕੱਢਿਆ ਗਿਆ ਜਿਸ ਵਿਚ ਖਾਲਿਸਤਾਨ ਦੇ ਸਮਰਥਨ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਦੀ ਅਜ਼ਾਦੀ ਦੀ ਗੱਲ ਕੀਤੀ ਗਈ । ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਬੈਠੇ ਕੁਝ ਗਰਮ ਵਿਚਾਰਧਾਰਾ ਦੇ ਲੋਕ ਪੰਜਾਬ ਨੂੰ ਦੁਬਾਰਾ ਅੱਤਵਾਦ ਦੀ ਭੱਠੀ ਵਿੱਚ ਝੋਕਣਾ ਚਾਹੁੰਦੇ ਹਨ।ਹਿੰਦੂ ਸੁਰੱਖਿਆ ਸਮਿਤੀ ਅਜਿਹੇ ਪ੍ਰੋਗਰਾਮਾਂ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਜਿਹੜੇ ਲੋਕ ਵੱਖਵਾਦ ਦੀ ਗੱਲ ਕਰਦੇ ਹਨ, ਪੰਜਾਬ ਦੀ ਆਜ਼ਾਦੀ ਦੀ ਗੱਲ ਕਰਦੇ ਹਨ, ਉਹ ਦੇਸ਼ ਵਿਰੋਧੀ ਹਨ । ਦੇਸ਼ ਦੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਜੇਕਰ ਅਜਿਹੀਆਂ ਗਤੀਵਿਧੀਆਂ ‘ਤੇ ਕਾਬੂ ਨਾ ਪਾਇਆ ਗਿਆ ਤਾਂ ਪੰਜਾਬ ਦਾ ਮਾਹੌਲ ਫਿਰ ਤੋਂ ਵਿਗੜ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸੇ ਨੂੰ ਵੀ ਦੇਸ਼ ਵਿਰੋਧੀ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਲਈ ਸ. , ਪੰਜਾਬ ਸਰਕਾਰ ਨੂੰ ਵੱਖਵਾਦ ਦੀ ਗੱਲ ਕਰਨ ਵਾਲੇ ਅਤੇ ਦੇਸ਼ ਨੂੰ ਤੋੜਨ ਦੀ ਗੱਲ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ । ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਕੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਇਸ ਕੋਸ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।ਇਸ ਮੌਕੇ ਰਮਨ ਮਹਿਰਾ, ਗੁਰਪ੍ਰੀਤ, ਰਿੱਕੀ, ਕੈਂਬੀ ਪ੍ਰਧਾਨ, ਪੁਰਸ਼ੋਤਮ ਕੁਮਾਰ, ਕੇਵਲ ਕੁਮਾਰ ਆਦਿ ਹਾਜ਼ਰ ਸਨ ।
ਖਾਲਿਸਤਾਨ ਦੇ ਨਾਂ ‘ਤੇ ਪੰਜਾਬ ਦੀ ਆਜ਼ਾਦੀ ਦੀ ਗੱਲ ਕਰਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਕਾਰਵਾਈ ਕਰੇ : ਸੁਰਿੰਦਰ ਮਿਨਹਾਸ
- Post published:November 6, 2021