ਗੁਰਪੁਰਬ ਮੌਕੇ ਖੇਤੀ ਕਾਨੂੰਨ ਵਾਪਸ ਲੈਣ ਤੇ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਤੇ ਨੌਜਵਾਨਾਂ ਨੇ ਢੋਲ ਵਜ੍ਹਾ ਕੇ ਪਾਏ ਭੰਗੜੇ
ਗੜ੍ਹਦੀਵਾਲਾ 19 ਨਵੰਬਰ (ਚੌਧਰੀ) : ਅੱਜ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਦੇ ਪਿੰਡ ਭੰਬੋਵਾਲ ਵਿਖੇ ਨੌਜਵਾਨਾਂ ਨੇ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਿਸ ਲੈਣ ਤੇ ਭੰਗੜਾ ਪਾ ਕੇ ਖੁਸ਼ੀ ਮਨਾਈ।ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਗੁਰਪੁਰਬ ਮੌਕੇ ਅਤੇ ਤਿੰਨ ਖੇਤੀ ਕਾਨੂੰਨ ਕੇਂਦਰ ਸਰਕਾਰ ਵੱਲੋਂ ਵਾਪਿਸ ਲੈਣ ਤੇ ਮਠਿਆਈ ਵੰਡ ਕੇ ਖੁਸ਼ੀ ਮਨਾਈ ਗਈ ਤੇ ਢੋਲ ਵਜਾ ਕੇ ਭੰਗੜੇ ਪਾਏ ਗਏ।ਇਸ ਮੌਕੇ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਵਰਕਰਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕੇ ਤਿੰਨ ਖੇਤੀ ਕਾਨੂੰਨ ਵਾਪਸ ਕਰਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਨੇ ਗੁਰਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ ਇਸ ਲਈ ਪ੍ਰਧਾਨਗੀ ਮੋਦੀ ਜੀ ਦਾ ਬਹੁਤ ਬਹੁਤ ਧੰਨਵਾਦ ਕੀਤਾ।ਇਸ ਮੌਕੇ ਠਾਕੁਰ ਕੁਲਦੀਪ ਸਿੰਘ,ਸਰਤਾਜ ਸਿੰਘ,ਰੀਸ਼ੂ,ਸਚਿਨ,ਆਦਿ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ।