ਵੱਡੀ ਗਿਣਤੀ ਵਿਚ ਨੌਜਵਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ‘ਚ ਸ਼ਾਮਲ
ਗੜ੍ਹਦੀਵਾਲਾ 5 ਦਸੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿਸ ਵਿੱਚ ਮਨਵੀਰ ਸਿੰਘ, ਗੁਰਸੇਵਕ ਸਿੰਘ, ਜਗਦੀਪ ਸਿੰਘ, ਰਾਹੁਲ ਸ਼ਰਮਾ, ਵਿਸ਼ਾਲ, ਜਗਜੀਤ ਸਿੰਘ, ਗਗਨਦੀਪ ਸਿੰਘ, ਨਵਤੇਜ ਸਿੰਘ, ਮਨੀ, ਸਾਜਨ, ਸੁਨੀਲ, ਗੌਰਵ ਸਮੇਤ ਸ਼ਾਮਲ ਸਨ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਨੌਜਵਾਨਾਂ ਦਾ ਕਾਫਲਾ ਦਿਨ ਵ ਦਿਨ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਕਿਉਂਕਿ ਰਿਵਾਇਤੀ ਪਾਰਟੀਆਂ ਤੋਂ ਆਮ ਅਤੇ ਨੌਜਵਾਨ ਵਰਗ ਕਾਫੀ ਦੁਖੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ। ਜਿਆਦਾਤਰ ਮਾਤਾ ਪਿਤਾ ਆਪਣੇ ਨੌਜਵਾਨ ਬੱਚਿਆਂ ਨੂੰ ਪੜ੍ਹਾ ਲਿਖਾ ਦੇ ਵਿਸ਼ੇਸ਼ ਵਿੱਚ ਭੇਜ ਰਹੇ ਹਨ। ਇਸ ਵਾਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਯੂਥ ਵਰਗ ਆਮ ਆਦਮੀ ਪਾਰਟੀ ਨੂੰ ਜਿੱਤਾ ਤੇ ਅੱਗੇ ਲਿਆਵੇਗਾ ਤਾਂਕਿ ਪੰਜਾਬ ਦੇ ਨੌਜਵਾਨ ਵਰਗ ਲਈ ਪੰਜਾਬ ਚ ਹੀ ਰੋਜਗਾਰ ਪੈਦਾ ਕੀਤੇ ਜਾਣ। ਜਿਵੇਂ ਦਿੱਲੀ ਵਿਚ ਦਿੱਲੀ ਦੇ ਮੁੱਖ ਮੰਤਰੀ ਨੇ ਉੱਥੇ ਦੇ ਲੋਕਾਂ ਨੂੰ ਸੁਖ ਸੁਵਿਧਾਵਾਂ ਦਿੱਤੀ ਹਨ। ਇਸੇ ਤਰਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਸਕਣ। ਇਸ ਮੌਕੇ ਤੇ ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਢੱਟ, ਜੁਆਇੰਟ ਸਕੱਤਰ ਸਵਤੰਤਰ ਬੰਟੀ, ਰਾਜੂ ਗੁਪਤਾ, ਕਲਦੀਪ ਸਿੰਘ ਮਿੰਟੂ ਆਦਿ ਹਾਜਰ ਸਨ।