ਗੜ੍ਹਦੀਵਾਲਾ 1 ਜਨਵਰੀ (ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ) : ਸਥਾਨਕ ਪੁਲਿਸ ਨੇ 25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਕਾਬੂ ਕੀਤਾ ਹੈ। ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪਰਮਜੀਤ ਸਿੰਘ ਵਾਸੀ ਧੂਤ ਕਲਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਸਰਬਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਦੋ ਥਾਂ ਸਵਾਰੀ ਪ੍ਰਾਈਵੇਟ ਵਹੀਕਲਾਂ ਦਾ ਸਿਲਸਿਲਾ ਇਲਾਕਾ ਗਸਤ ਥਾ ਚੈਕਿੰਗ ਸੱਕੀ ਪੁਰਸ਼ਾਂ ਸਦੇ ਸਬੰਧ ਵਿੱਚ ਪਿੰਡ ਸਕਰਾਲਾ ਸਰਾਈ, ਧੂਰੀਆਂ ,ਝੰਬੋਵਾਲ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਗਸਤ ਕਰਦੀ ਅੱਡਾ ਧੂਰੀਆਂ ਤੇ ਥੋੜਾ ਅੱਗੇ ਚੱਲੀਪੁਰ ਚੋਅ ਵਿੱਚ ਪੁੱਜੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਪਣੇ ਸਿਰ ਪਰ ਵਜਨਦਾਰ ਬੁਰਾ ਪਲਾਸਟਿਕ ਚੁੱਕੀ ਆਉਂਦਾ ਦਿਖਾਈ ਦਿੱਤਾ ਜੋ ਯਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪਰਮਜੀਤ ਸਿੰਘ ਵਾਸੀ ਧੂਤ ਕਲਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦਾ ਵਜਨਦਾਰ ਬੋਰਾ ਪਲਾਸਟਿਕ ਵਜਨਦਾਰ ਨੂੰ ਜਮੀਨ ਤੇ ਰੱਖ ਕੇ ਉਸ ਦਾ ਮੂੰਹ ਖੋਲ ਕੇ ਚੈੱਕ ਕੀਤਾ ਤਾਂ ਬੋਰਾ ਪਲਾਸਟਿਕ ਵਿੱਚੋਂ 25 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਕਲੱਬ ਗੋਲਡ ਬਰਾਮਦ ਹੋਈਆਂ। ਪੁਲਸ ਨੇ ਦੋਸ਼ੀ ਗੁਰਪ੍ਰੀਤ ਸਿੰਘ ਤੇ ਧਾਰਾ 61-1-14 ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੜ੍ਹਦੀਵਾਲਾ : 25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਕਾਬੂ
- Post published:January 1, 2022
You Might Also Like

ਸੂਬੇ ’ਚ 20 ਐਮ.ਵੀ.ਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇ.ਵੀ ਸਬ ਸਟੇਸ਼ਨ ਕੀਤੇ ਜਾ ਰਹੇ ਹਨ ਸਥਾਪਿਤ : ਹਰਭਜਨ ਸਿੰਘ ਈ.ਟੀ.ਓ

ਪੁਰਤਗਾਲ ਭੇਜਣ ਦੇ ਨਾਂ ਤੇ 4.80 ਲੱਖ ਦੀ ਠੱਗੀ ਇਕ ਨਾਮਜ਼ਦ

ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਜ਼ਿਲ੍ਹਾ ਮੈਜਿਸਟਰੇਟ ਨੇ ਐਨ.ਈ.ਈ.ਟੀ.-ਯੂ.ਜੀ.-2022 ਦੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ
