ਦਸੂਹਾ/ਹੁਸ਼ਿਆਰਪੁਰ, 9 ਦਸੰਬਰ (ਚੌਧਰੀ) : ਕਾਂਗਰਸੀ ਆਗੂ ਸੰਨੀ ਮਹਿਤਾ ਨੇ ਦਸੂਹਾ ਵਿਧਾਨ ਸਭਾ ਹਲਕੇ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਵਲੋਂ ਕੀਤੇ ਜਾ ਰਹੇ ਲੋਕਾਂ ਦੇ ਇਕੱਠਾਂ ਦੌਰਾਨ ਭਾਰੀ ਗਿਣਤੀ ਵਿੱਚ ਨੌਜਵਾਨ ਜੁੜ ਰਹੇ ਹਨ। ਸੰਨੀ ਮਹਿਤਾ ਨੇ ਦਿਨ-ਰਾਤ ਇੱਕ ਕਰਕੇ ਪੰਜਾਬ ਦੀ ਚੰਨੀ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਤਾਂ ਜੋ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ।
ਸੰਨੀ ਮਹਿਤਾ ਨੇ ਦਸੂਹਾ ਹਲਕੇ ਵਿੱਚ ਆਪਣੀ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਵਿਚ ਸਮਾਜ ਦਾ ਹਰੇਕ ਵਰਗ ਖੁਸ਼ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਮੱਧਵਰਗੀ ਪਰਿਵਾਰਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਚੰਨੀ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੂਬਾ ਵਾਸੀਆਂ ਦਾ ਸੱਚਾ ਹਿਤੈਸ਼ੀ ਹੈ। ਉਹਨਾਂ ਕਿਹਾ ਕਿ ਚੰਨੀ ਦੇ ਹੱਥਾਂ ਵਿੱਚ ਹੀ ਪੰਜਾਬ ਸੁਰਖਿਅਤ ਹੈ।ਸੰਨੀ ਮਹਿਤਾ ਨੇ ਦਸੂਹਾ ਦੇ ਲੋਕਾਂ ਤੋਂ ਚਰਨਜੀਤ ਸਿੰਘ ਚੰਨੀ ਦਾ ਸਾਥ ਦੇਣ ਦਾ ਵਚਨ ਵੀ ਲਿਆ।