Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਜਾਗਰੂਕਤਾ ਨਾਲ ਹੀ ਕੱਸੀ ਜਾ ਸਕਦੀ ਹੈ ਭ੍ਰਿਸ਼ਟਾਚਾਰ ’ਤੇ ਨਕੇਲ : ਡੀ.ਐਸ.ਪੀ.ਮੁਨੀਸ਼ ਕੁਮਾਰ

ਜਾਗਰੂਕਤਾ ਨਾਲ ਹੀ ਕੱਸੀ ਜਾ ਸਕਦੀ ਹੈ ਭ੍ਰਿਸ਼ਟਾਚਾਰ ’ਤੇ ਨਕੇਲ : ਡੀ.ਐਸ.ਪੀ.ਮੁਨੀਸ਼ ਕੁਮਾਰ

ਹੁਸ਼ਿਆਰਪੁਰ(ਬਿਊਰੋ) 

ਜਾਗਰੂਕਤਾ ਨਾਲ ਹੀ ਕੱਸੀ ਜਾ ਸਕਦੀ ਹੈ ਭ੍ਰਿਸ਼ਟਾਚਾਰ ’ਤੇ ਨਕੇਲ : ਡੀ.ਐਸ.ਪੀ.ਮੁਨੀਸ਼ ਕੁਮਾਰ

–ਡੀ.ਐਸ.ਪੀ. ਵਿਜੀਲੈਂਸ ਨੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖੰਜੂਰ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

–ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਚੁਕਾਈ ਸਹੁੰ

31 ਅਕਤੂਬਰ : ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵਲੋਂ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ‘ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਿਤ ਭਾਰਤ’ ਥੀਮ ਤਹਿਤ ਜ਼ਿਲ੍ਹੇ ਵਿਚ ਵਿਜੀਲੈਂਸ ਜਾਗਰੂਕਤਾ ਸਪਤਾਹ 6 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਡੀ.ਐਸ.ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ  ਮੁਨੀਸ਼ ਕੁਮਾਰ ਵਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖੰਜੂਰ ਵਿਚ ਸੈਮੀਨਾਰ ਨੂੰ ਸੰਬੋਧਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਕੂਲ ਦੀ ਪ੍ਰਿੰਸੀਪਲ ਡਾ. ਕਿਰਨਪ੍ਰੀਤ ਕੌਰ ਧਾਮੀ ਦੀ ਹਾਜ਼ਰੀ ਵਿਚ ਸਕੂਲ ਦੇ ਸਮੂਹ ਸਟਾਫ਼ ਅਤੇ ਕਰੀਬ 500 ਵਿਦਿਆਰਥੀਆਂ ਨੇ ਭਾਗ ਲਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਸ਼੍ਰੀ ਮਨੀਸ਼ ਕੁਮਾਰ ਨੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਈ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਾਲ ਹੀ ਭ੍ਰਿਸ਼ਟਾਚਾਰ ’ਤੇ ਨਕੇਲ ਕੱਸੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ, ਕਰਮਚਾਰੀ ਜਾਂ ਉਨ੍ਹਾਂ ਦਾ ਏਜੰਟ ਆਮ ਜਨਤਾ ਦਾ ਕੰਮ ਕਰਨ ਲਈ ਸਰਕਾਰੀ ਫੀਸ ਤੋਂ ਇਲਾਵਾ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਬਹੁਤ ਹੀ ਵਿਸਥਾਰ ਅਤੇ ਵਧੀਆ ਢੰਗ ਨਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ।
ਡੀ.ਐਸ.ਪੀ. ਮਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਜੀਲੈਂਸ ਬਿਊਰੋ ਦੀ ਕਾਰਜ਼ਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਕੇ ਉਸ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੇ ਅਧਿਕਾਰਾਂ ਦੀ ਗਲਤ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਵਿਸ਼ੇਸ਼ ਜਾਂ ਸੰਸਥਾ ਨੂੰ ਨਿੱਜੀ ਜਾਂ ਵਿੱਤੀ ਲਾਭ ਪਹੁੰਚਾਉਂਦਾ ਹੈ, ਤਾਂ ਉਹ ਦੰਡਯੋਗ ਅਪਰਾਧ ਹੈ ਅਤੇ ਕੋਈ ਸਰਕਾਰੀ ਕਰਮਚਾਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਸਰਕਾਰੀ ਫੰਡਾਂ ਵਿਚ ਕੋਈ ਘੁਟਾਲਾ ਕਰਕੇ ਜਾਂ ਚਲਾਕੀ ਨਾਲ ਭ੍ਰਿਸ਼ਟਾਚਾਰ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੇ ਨਾਮ ’ਤੇ ਕੋਈ ਬੇਨਾਮੀ ਜਾਇਦਾਦ ਖਰੀਦਦਾ ਹੈ, ਤਾਂ ਕੋਈ ਵੀ ਵਿਅਕਤੀ ਇਸ ਸਬੰਧੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਸ਼੍ਰੀ ਮੁਨੀਸ਼ ਕੁਮਾਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਨ ਲਈ ਵਿਭਾਗ ਦੇ ਟੋਲ ਫਰੀ ਨੰਬਰ 1800-1800-1000 ਅਤੇ ਵੈਬਸਾਈਟ  www.vigilancebureau.punjab.gov.in ’ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਰੀ ਕੀਤੇ ਗਏ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ’ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਸੈਮੀਨਾਰ ਦੇ ਅੰਤ ਵਿਚ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ  ਧੰਨਵਾਦ ਕੀਤਾ। ਇਸ ਤੋਂ ਇਲਾਵਾ ਡੀ.ਐਸ.ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੰਮ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਵੀ ਚੁਕਾਈ।