Prime Punjab Times

Latest news
ਡਾ.ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਸਹੁੰ ਚੁੱਕ ਸਮਾਰੋਹ ਕਰਵਾਇਆ ਯੋਗਾ ਰਾਹੀਂ ਸਿਹਤਮੰਦ ਵੱਲ ਵਧ ਰਿਹਾ ਹੈ ਮੁਕੇਰੀਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ    ਬਾਹਰੀ ਲੋਕਾਂ ਦੇ ਦਾਖਲੇ 'ਤੇ ਪਾਬੰਦੀਆਂ ਅਤੇ ਸਟਾਫ ਲਈ ਸਖ਼ਤ ਹਦਾਇਤਾਂ ਇੰਟਰਨੈਸ਼ਨਲ ਬੈਡਮਿੰਟਨ ਖਿਡਾਰਨ ਮਿਸ ਰਾਧਿਕਾ ਸ਼ਰਮਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ ਖ਼ਾਲਸਾ ਕਾਲਜ ਵੱਲੋਂ ਚਲਾਏ ਗਏ ਸੱਤ ਰੋਜ਼ਾ ਬ੍ਰਿਜ ਕੋਰਸ ਦੀ ਸਫ਼ਲਤਾਪੂਰਵਕ ਸਮਾਪਤੀ *KMS ਕਾਲਜ ਵਿਖੇ ਚੌਥਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੇ ਹੱਥੇ ਚੜ੍ਹੇ ਡਾ.ਰਣਜੀਤ ਰਾਣਾ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਜਿਲ੍ਹਾ ਕੋਰਟ ਕੰਪਲੈਕਸ ‘ਚ 11 ਦਸੰਬਰ 2021 ਨੂੰ ਲਗਾਈ ਜਾਵੇਗੀ…

ਜਿਲ੍ਹਾ ਕੋਰਟ ਕੰਪਲੈਕਸ ‘ਚ 11 ਦਸੰਬਰ 2021 ਨੂੰ ਲਗਾਈ ਜਾਵੇਗੀ…

ਜਿਲ੍ਹਾ ਕੋਰਟ ਕੰਪਲੈਕਸ ‘ਚ 11 ਦਸੰਬਰ 2021 ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 23 ਨਵੰਬਰ(ਅਵਿਨਾਸ਼) : ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 11.12.2021 ਨੂੰ ਦੇਸ ਭਰ ਵਿੱਚ  ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੀ ਮਹੁੰਮਦ ਗੁਲਜਾਰ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਅਧੀਨ ਮਿਤੀ 11.12.2021 ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ  ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਪਠਾਨਕੋਟ ਵੱਲੋਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋਂ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤ ਦੇ ਵਿੱਚ ਕੇਸ ਲਗਾਉਣ ਲਈ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ। ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦਾ ਲਾਭ ਇਹ ਹੁੰਦਾ ਹੈ ਕਿ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ , ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ ਅਤੇ ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।

error: copy content is like crime its probhihated