ਹੁਸ਼ਿਆਰਪੁਰ, 18 ਨਵੰਬਰ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਅਸ਼ਟਾਮ ਫਰੋਸ਼ਾਂ ਦੀ ਭਰਤੀ ਸਬੰਧੀ 21 ਨਵੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਸਬੰਧੀ ਡੀ.ਏ.ਵੀ. ਕਾਲਜ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਕਸਰ ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਧ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਗਈ ਹੈ। ਇਹ ਹੁਕਮ 20 ਨਵੰਬਰ ਤੋਂ 21 ਨਵੰਬਰ 2021 ਤੱਕ ਲਾਗੂ ਰਹੇਗਾ।
ਜਿਲ੍ਹਾ ਮੈਜਿਸਟਰੇਟ ਵਲੋਂ ਅਸ਼ਟਾਮ ਫਰੋਸ਼ਾਂ ਦੀ ਭਰਤੀ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਾਗੂ
- Post published:November 18, 2021