ਤਿੰਨੇ ਖੇਤੀਬਾੜੀ ਕਾਲੇ ਕੁਨੂੰਨ ਰੱਦ ਹੋਣ ਦੀ ਖੁਸ਼ੀ ਵਿਚ ਕਿਸਾਨ ਜਥੇਬੰਦੀਆਂ ਨੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਅਤੇ ਲੱਡੂ ਵੰਡੇ
ਡੇਰਾ ਬਾਬਾ ਨਾਨਕ,21 ਨਵੰਬਰ (ਆਸਕ ਰਾਜ ਮਾਹਲਾ ) ਬੀਤੇ ਦਿਨੀਂ ਭਾਰਤ ਸਰਕਾਰ ਵੱਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ੀ ਵਿਚ ਅੱਜ ਪੰਜਾਬ ਕਿਸਾਨ ਯੂਨੀਅਨ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਹੋਇਆਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਉਪਰੰਤ ਭਾਈ ਜਗਤਾਰ ਸਿੰਘ ਵੱਲੋਂ ਤਿੰਨੇ ਖੇਤੀ ਕਨੂੰਨ ਰੱਦ ਹੋਣ ਦੀ ਖ਼ੁਸ਼ੀ ਵਿੱਚ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਹੋਇਆ ਸੰਯੁਕਤ ਕਿਸਾਨ ਮੋਰਚੇ ਦੀ ਚਡ਼੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਸਾਨ ਆਗੂ ਚੇਅਰਮੈਨ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਕਿਹਾ ਕੇ ਗੁਰੂ ਮਹਾਰਾਜ ਦੀ ਅਪਾਰ ਕ੍ਰਿਪਾ ਸਦਕਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਕਾਲੇ ਖੇਤੀ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਦੀ ਖੁਸ਼ੀ ਵਿਚ ਅੱਜ ਅਸੀਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਇਕੱਤਰ ਹੋਏ ਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਖ਼ਾਤਰ ਹੁਣ ਤਕ ਸਾਡੇ ਸੈਂਕੜੇ ਸਾਥੀਆਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ ਹਨ ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਤੇ ਇਕ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸੇਵਾ ਨਿਭਾਉਣ ਵਾਲੇ ਬੱਚਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਕੰਵਲਜੀਤ ਸਿੰਘ ਖ਼ੁਸ਼ਹਾਲਪੁਰ, ਕਿਸਾਨ ਆਗੂ ਅਮਰਜੀਤ ਸਿੰਘ ਉਦੋਂਵਾਲੀ, ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਸਿੰਘਪੁਰਾ, ਜ਼ਿਲ੍ਹਾ ਪ੍ਰਧਾਨ ਪਰਮਪਾਲ ਸਿੰਘ ਮੇਤਲਾ, ਹਰਜੀਤ ਸਿੰਘ ਠੇਠਰਕੇ,ਗੁਰਪ੍ਰੀਤ ਸਿੰਘ ਖਾਸਾਂਵਾਲੀ, ਸਰਵਣ ਸਿੰਘ ਰੜ੍ਹੇਵਾਲੇ, ਵਰਿਆਮ ਸਿੰਘ ਸਮਰਾ, ਕਸਮੀਰ ਸਿੰਘ ਸਮਰਾ, ਗੁਰਨਾਮ ਸਿੰਘ ਅਗਵਾਨ, ਸੁਰਜੀਤ ਸਿੰਘ ਕਾਦੀਆਂ, ਗੁਰਨਾਮ ਸਿੰਘ ਪੱਖੋਕੇ, ਬੀਰ ਸਿੰਘ ਅਗਵਾਨ, ਇਕਬਾਲ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਖੰਨਾ, ਕੁਲਵੀਰ ਸਿੰਘ ਸ਼ਹਿਜ਼ਾਦਾ, ਸੁਰਜੀਤ ਸਿੰਘ ਸਿੰਘਪੁਰਾ, ਸਰੂਪ ਸਿੰਘ ਕਾਦੀਆਂ, ਬਲਬੀਰ ਸਿੰਘ ਰੰਧਾਵਾ,ਧੀਰ ਸਿੰਘ ਰਾਮਦਿਵਾਲੀ, ਸੁਖਬੀਰ ਸਿੰਘ ਲਾਲੀ, ਹੈਪੀ ਸ਼ਾਹਪੁਰ ਗੁਰਾਇਆ, ਦਲਜੀਤ ਸਿੰਘ, ਕੁਲਵਿੰਦਰ ਸਿੰਘ ਕਾਦੀਆਂ ਤੇ ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ