Prime Punjab Times

Latest news
ਟੀ.ਬੀ.ਦੇ ਖਾਤਮੇ ਲਈ ਚਲਾਈ ਜਾਵੇਗੀ 100 ਰੋਜ਼ਾ ਮੁਹਿੰਮ : ਡਾ.ਹਰਜੀਤ ਸਿੰਘ सिविल अस्पताल दसूहा में 100 दिनों की टीवी मुक्त मुहिम की शुरुआत ਸਸਸਸ ਹਾਜੀਪੁਰ ਸਕੂਲ ਦੀਆਂ ਚਾਰ ਵਿਦਿਆਰਥਣਾਂ ਅਡਵੈਂਚਰ ਕੋਰਸ ਲਈ ਮੈਕਲੌਡਗੰਜ ਰਵਾਨਾ *ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ* ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਅੱਜ ਕੀਤਾ ਜਾਵੇਗਾ ਘਿਰਾਓ : ਸਾਂਝਾ ਅਧਿਆਪਕ ਮੋਰਚਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ ਡੀ.ਏ.ਵੀ ਪਬਲਿਕ ਗੜਦੀਵਾਲਾ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਮਾਰੀ ਬਾਜ਼ੀ ਖ਼ਾਲਸਾ ਕਾਲਜੀਏਟ ਸੀ.ਸੈ.ਸਕੂਲ ਗੜ੍ਹਦੀਵਾਲਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਵਿਸ਼ੇਸ਼ ਲੈਕਚਰ ਜਲ ਸਰੋਤ ਵਿਭਾਗ ਵੱਲੋਂ ਵਿਰਾਸਤੀ ਥਾਵਾਂ ’ਤੇ ਪ੍ਰੀ-ਵੈਡਿੰਗ,ਸ਼ੂਟਿੰਗ ਅਤੇ ਫੋਟੋ ਸ਼ੂਟ ਲਈ ਪਾਲਿਸੀ ਜਾਰੀ  थे हंस फाउंडेशन द्वारा पंजाब में स्वास्थ्य सुविधाएं

Home

ADVERTISEMENT
ADVERTISEMENT
ADVTISEMENT
ADVERTISEMENT
ADVERTISEMENT
You are currently viewing ਦਸੂਹਾ : ਏ ਬੀ ਸ਼ੂਗਰ ਮਿੱਲ ਰੰਧਾਵਾ ਵਲੋਂ ਗੰਨੇ ਦੀ ਪਿੜਾਈ ਦਾ ਸੀਜਨ ਸ਼ੁਰੂ 

ਦਸੂਹਾ : ਏ ਬੀ ਸ਼ੂਗਰ ਮਿੱਲ ਰੰਧਾਵਾ ਵਲੋਂ ਗੰਨੇ ਦੀ ਪਿੜਾਈ ਦਾ ਸੀਜਨ ਸ਼ੁਰੂ 

ਗੜ੍ਹਦੀਵਾਲਾ / ਦਸੂਹਾ 2 ਦਸੰਬਰ(ਚੌਧਰੀ) : ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵਲੋਂ ਗੰਨੇ ਦੀ ਸੀਜ਼ਨ 2021-22 ਦੀ ਸ਼ੁਰੂਆਤ ਕਰਦੇ ਹੋਏ ਗੰਨੇ ਦੀ ਪਿੜਾਈ ਸ਼ੁਰੂ ਕੀਤੀ ਗਈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਮੋਹਣ ਸਿੰਘ ਬਾਹਲਾ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਜਸਵਿੰਦਰ ਸਿੰਘ ਧੁੱਗਾ ਮੁੱਖ ਬੁਲਾਰਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵੱਲੋਂ ਸੀਜ਼ਨ ਦੀ ਸਫ਼ਲਤਾ ਦੀ ਅਰਦਾਸ ਉਪਰੰਤ ਗੰਨੇ ਦੇ ਸੀਜ਼ਨ ਦੀ ਪੜਾਈ ਦਾ ਅਸ਼ੀਸ਼ ਚੱਢਾ ਵੱਲੋਂ ਉਦਘਾਟਨ ਕੀਤਾ। ਇਸ ਮੌਕੇ ਪਹਿਲੀਆਂ 11 ਟਰਾਲੀਆਂ ਲਿਆਉਣ ਵਾਲੇ ਕਿਸਾਨਾ ਵਿੱਚ ਜੁਝਾਰ ਸਿੰਘ ਕੇਸੋਪੁਰ,ਸੋਹਣ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਦਿਲਾਵਰ ਸਿੰਘ, ਪਲਵਿੰਦਰ ਸਿੰਘ, ਹਰਭਜਨ ਸਿੰਘ, ਕਮਲਜੀਤ ਸਿੰਘ, ਬਾਵਾ ਸਿੰਘ, ਹਰਪ੍ਰੀਤ ਸਿੰਘ, ਮੋਹਨ ਸਿੰਘ ਨੂੰ ਮਿੱਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ ਗਏ ।ਇਸਮੌਕੇ ਮਿੱਲ ਦੇ ਪ੍ਰੈਜੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਕਿਹਾ ਮਿੱਲ ਦੇ ਸੀ. ਐੱਮ. ਡੀ. ਰਾਜਿੰਦਰ ਸਿੰਘ ਚੱਢਾ ਅਤੇ ਉਨਾਂ ਦੇ ਸਪੁੱਤਰ ਅੰਮਤੀ ਅਸੀਸ ਚੱਢਾ ਦੇ ਦੀ ਅਗਵਾਈ ਹੇਠ ਮਿੱਲ ਦਾ ਪਿੜਾਈ ਸੀਜ਼ਨਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੰਨੇ ਦੀ ਛਿਲਾਈ ਸਬੰਧੀ ਪ੍ਰਬੰਧ ਕਰ ਲੈਣ ਤਾਂ ਜੋ ਕੈਲੰਡਰ ਸਿਸਟਮ ਚਲਾਉਣਵਿੱਚ ਕਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਮਿੱਲ ਦੇ ਜੀ. ਐਮ. ਕੰਨ ਪੰਕਜ ਕੁਮਾਰ, ਡੀ.ਜੀ.ਐਮ. ਕੁਲਦੀਪ ਸਿੰਘ, ਏ.ਜੀ.ਐਮ. ਦੇਸ ਰਾਜ, ਪੁਸ਼ਪਿੰਦਰ ਸ਼ਰਮਾ, ਭੋਪਾਲ ਸਿੰਘ, ਕੇ ਕੇ ਮਿਸ਼ਰਾ, ਭਾਈ ਸਰਬਜੀਤ ਸਿੰਘ, ਕਥਾ ਵਾਚਕ ਭਾਈ ਸਤਰਾਜ ਸਿੰਘ ਬਸਰਾਵਾ,ਇਕਬਾਲ ਸਿੰਘ ਜੌਹਲ, ਕੁਲਦੀਪ ਸਿੰਘ ਲਾਡੀ ਬੁੱਟਰ, ਸਤਪਾਲ ਸਿੰਘ ਹੀਰਾਹਾਰ,ਸੰਤ ਸਿੰਘ ਜੰਡੋਰ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।
error: copy content is like crime its probhihated