ਗੜ੍ਹਦੀਵਾਲਾ 10 ਨਵੰਬਰ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਧਰਮ ਅਧਿਐਨ ਵਿਭਾਗ ਦੇ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਚਲਾਈ ਗਈ ਲਹਿਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ-ਗੁਰਪੁਰਬ ਨੁੰ ਸਮਰਪਿਤ “ਘਰਿ ਘਰਿ ਅੰਦਰਿ ਧਰਮਸ਼ਾਲ ਪ੍ਰਚਾਰ ਲਹਿਰ” ਤਹਿਤ ਚੱਲ ਰਹੇ ਮਹਾਨ ਗੁਰਮਤਿ ਸਮਾਗਮ ਵਿੱਚ ਮਿਤੀ 08-11-2021 ਨੁੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸਿਆਰਪੁਰ) ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ, ਗੁਰਦੁਆਰਾ ਬਾਉਲੀ ਸਾਹਿਬ, ਗੁਰਦੁਆਰਾ ਕੀਰਤਪੁਰ ਸਾਹਿਬ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਦੀ ਬਾਖੂਬੀ ਜਾਣਕਾਰੀ ਪ੍ਰਾਪਤ ਕੀਤੀ।ਗੁਰ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਕੀਤੀ।ਪ੍ਰੋ. ਜਤਿੰਦਰ ਕੌਰ, ਪ੍ਰੋ. ਸਿਮਰਨ ਕੌਰ, ਬੀਬੀ ਅਨੂ ਬਾਲਾ ਅਤੇ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਧਰਮ ਅਧਿਐਨ ਦੇ ਵਿਭਾਗ ਵੱਲੋਂ ਗੁਰਮਤਿ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਮੂਲੀਅਤ
- Post published:November 10, 2021