Prime Punjab Times

Latest news
ਬੇਗਮਪੁਰਾ ਟਾਈਗਰ ਫੋਰਸ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੀਂ ਭੇਜਿਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ! ਸਸਸ ਸਮਾਰਟ ਸਕੂਲ ਕਮਾਹੀ ਦੇਵੀ ਵੱਲੋਂ ਬਾਰਵੀਂ ਜਮਾਤ 'ਚ ਇਸ ਵਾਰ ਵੀ ਸਿਰਜਿਆ ਇਤਿਹਾਸ,ਹਾਸਿਲ ਕੀਤੀਆਂ 4 ਮੈਰਿਟਾਂ .ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਤ-ਪ੍ਰਤੀਸ਼ਤ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਲੋੜਵੰਦ ਵਿਦਿਆਰਥੀਆਂ ਲਈ ਰਾਸ਼ੀ ਦਾਨ ਕੀਤੀ ਗਈ ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਆਸ਼ਿਕਾ ਜੈਨ 55 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਦਮਪੁਰ ਏਅਰ ਬੇਸ ਪਹੁੰਚੇ.. 'ਖੋਜ ਵਿਧੀ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ' ਵਿਸ਼ੇ ਉਤੇ ਰਾਸ਼ਟਰੀ ਸੈਮੀਨਾਰ ਕਰਵਾਇਆ NDPS ਐਕਟ ਅਤੇ ਚੋਰੀ ਦੇ ਕੇਸ ਤਹਿਤ 02 ਦੋਸ਼ੀ ਕਾਬੂ ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਗੜਦੀਵਾਲਾ ਨੇ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਨੋ ਚਲਾਨ ਡੇਅ’: ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਅਤਿ ਲਾਜ਼ਮੀ : ਸੁੰਦਰ ਸ਼ਾਮ ਅਰੋੜਾ

ਨੋ ਚਲਾਨ ਡੇਅ’: ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਅਤਿ ਲਾਜ਼ਮੀ : ਸੁੰਦਰ ਸ਼ਾਮ ਅਰੋੜਾ

ਪ੍ਰਭਾਤ ਚੌਕ ’ਚ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਸਬੰਧੀ ਰਾਹਗੀਰਾਂ ਨਾਲ ਕੀਤੀਆਂ ਵਿਚਾਰਾਂ
ਹੁਸ਼ਿਆਰਪੁਰ, 14 ਨਵੰਬਰ(ਬਿਊਰੋ) : ਪੰਜਾਬ ਸਰਕਾਰ ਵਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਮੌਕੇ ਅੱਜ ਐਲਾਨੇ ’ਨੋ ਚਲਾਨ ਡੇਅ’ ਤਹਿਤ ਵਿਧਾਇਕ ਸੁੰਦਰ ਸ਼ਾਮ ਅਰੋੜਾ ਲੋਕਾਂ ਨੂੰ ਟਰੈਫਿਕ ਨਿਯਮਾਂ ਅਤੇ ਸੁਰੱਖਿਅਤ ਡਰਾਇਵਿੰਗ ਬਾਰੇ ਜਾਗਰੂਕ ਕਰਨ ਲਈ ਸਥਾਨਕ ਪ੍ਰਭਾਤ ਚੌਂਕ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਹਗੀਰਾਂ ਨਾਲ ਟਰੈਫਿਕ ਨਿਯਮਾਂ ਬਾਰੇ ਵਿਚਾਰਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜਕੀ ਘਟਨਾਵਾਂ ਨੂੰ ਰੋਕਣ ਲਈ ਸਾਰਿਆਂ ਨੂੰ ਜਾਗਰੂਕ ਹੋਣਾ ਅਤਿ ਲਾਜ਼ਮੀ ਹੈ।
ਟਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਕਰਨ ਵਾਲੇ ਰਾਹਗੀਰਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਟਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿਚ ਟਰੈਫਿਕ ਨਿਯਮਾਂ ਦੀ ਪਾਲਣਾ ’ਚ ਕੁਤਾਹੀ ਨਹੀਂ ਵਰਤਣੀ ਚਾਹੀਦੀ, ਤਾਂ ਜੋ ਕਿਸੇ ਨੂੰ ਵੀ ਕੋਈ ਖਾਮਿਆਜਾ ਨਾ ਭੁਗਤਣਾ ਪਵੇ। ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਆਵਾਜਾਈ ਕਰ ਰਹੇ ਲੋਕਾਂ ਨਾਲ ਪ੍ਰਭਾਤ ਚੌਕ ਵਿਚ ਗੱਲਬਾਤ ਵੀ ਕੀਤੀ ਅਤੇ ਤਾਕੀਦ ਕੀਤੀ ਕਿ ਸੜਕੀ ਸੁਰੱਖਿਆ ਨੂੰ ਅਪਨਾ ਕੇ ਬੇਵਜ੍ਹਾ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ, ਜਿਸ ਨਾਲ ਕੀਮਤੀ ਜਾਨਾਂ ਵੀ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ  ’ਨੋ ਚਲਾਨ ਡੇਅ’ ਚੱਲ ਰਿਹਾ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਸਬੰਧਤ ਅਧਿਕਾਰੀ ਅਤੇ ਨੁਮਾਇੰਦੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜੋ ਕਿ ਇੱਕ ਅਹਿਮ ਵਿਸ਼ਾ ਹੈ ਜਿਸ ਲਈ ਸਾਰਿਆਂ ਨੂੰ ਰਲ ਕੇ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਸਿਟੀ ਪ੍ਰਵੇਸ਼ ਚੋਪੜਾ, ਟਰੈਫਿਕ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ, ਆਰ.ਟੀ.ਏ. ਦਫਤਰ ਤੋਂ ਕੁਲਦੀਪ ਸਿੰਘ, ਚਰਨਜੀਤ ਸਿੰਘ, ਅਜੇ ਸਿੱਧੂ, ਮਨਮੋਹਨ ਸਿੰਘ, ਸੁਰੇਸ਼ ਅਰੋੜਾ ਆਦਿ ਮੌਜੂਦ ਸਨ।
error: copy content is like crime its probhihated