ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਰੁਜ਼ਗਾਰ ਮੇਲਾ ਕੱਲ : ਅਪਨੀਤ ਰਿਆਤ
– ਬਿਨੈਕਾਰ ਜ਼ਰੂਰੀ ਦਸਤਾਵੇਜ਼ਾਂ ਨਾਲ ਸਵੇਰੇ 9.30 ਵਜੇ ਪਹੁੰਚਣ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ
ਹੁਸ਼ਿਆਰਪੁਰ, 02 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 3 ਦਸੰਬਰ ਨੂੰ ਸਵੈ-ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨ ਲੜਕੇ-ਲੜਕੀਆਂ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ। ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਬਿਨੈਕਾਰ ਇਸ ਸਵੈ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਲੋੜੀਂਦੇ ਦਸਤਾਵੇਜ਼ਾਂ ਨਾਲ 3 ਦਸੰਬਰ ਨੂੰ ਸਵੇਰੇ 9.30 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਸਕੀਮਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਸਿੱਧ ਹੋ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਵਿੱਚ ਬੇਰੁਜ਼ਗਾਰ ਬਿਨੈਕਾਰ ਆਪਣੀ ਆਟਾ ਚੱਕੀ, ਕਰਿਆਨੇ, ਬੇਕਰੀ ਦੀ ਦੁਕਾਨ, ਖੇਤੀ ਸੰਦ, ਡੇਅਰੀ, ਪੋਲਟਰੀ ਫਾਰਮਿੰਗ, ਬਿਊਟੀ ਪਾਰਲਰ, ਗ੍ਰਾਮ ਸੁਵਿਧਾ ਕੇਂਦਰ ਲਈ ਲੋਨ ਏਜੰਸੀਆਂ ਵਿੱਚ ਸਵੈ-ਰੁਜ਼ਗਾਰ ਕਰਜ਼ੇ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੇਰੁਜ਼ਗਾਰ ਬਿਨੈਕਾਰ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਅਤੇ ਆਪਣੇ ਚੱਲ ਰਹੇ ਕੰਮ ਨੂੰ ਵਧਾਉਣਾ ਚਾਹੁੰਦੇ ਹਨ, ਉਹ ਇਸ ਸਵੈ-ਰੁਜ਼ਗਾਰ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਆਧਾਰ ਕਾਰਡ, ਸਿੱਖਿਆ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੈਂਕ ਕਾਪੀ, ਫਰਦ ਦੀ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਇਨ੍ਹਾਂ ਸਵੈ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ।