ਹੁਸ਼ਿਆਰਪੁਰ, 15 ਨਵੰਬਰ(ਬਿਊਰੋ) : ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਪ੍ਰੋਗਰਾਮ 22 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਦ ਖੁਰਾਕ, ਨਸਲ ਸੁਧਾਰ, ਸੰਭਾਲ ਤੇ ਸੁਚਾਰੂ ਮੰਡੀਕਰਨ ਦੀ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ 5ਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੋਵੇ।
ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਮਰਾ ਨੰਬਰ 439 ਚੌਥੀ ਮੰਜ਼ਿਲ (ਫੋਨ ਨੰ: 01882-220025) ਵਿਖੇ 19 ਨਵੰਬਰ ਤੱਕ ਦਫ਼ਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਉਨ੍ਹਾਂ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਜਥੀਆਂ ਨੂੰ ਇਹ ਅਪੀਲ ਕੀਤੀ ਕਿ ਸਿਖਲਾਈ ਕਰਨ ਸਮੇਂ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।