ਗੜ੍ਹਦੀਵਾਲਾ 25 ਦਸੰਬਰ (ਚੌਧਰੀ) : ਹਲਕਾ ਉੜਮੁੜ ਟਾਂਡਾ ਵਿੱਚ ਉੱਘੇ ਸਮਾਜ ਸੇਵੀ, ਗਰੀਬਾਂ ਦੇ ਮਸੀਹਾ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਵੱਲੋਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਅੱਜ ਹਲਕੇ ਦੇ ਪਿੰਡ ਮਾਂਗਾ ਦੇ ਲੋੜਵੰਦ ਨੌਜਵਾਨ ਭੁਪਿੰਦਰ ਸਿੰਘ ਦੇ ਇਲਾਜ ਲਈ ਸਰਪੰਚ ਹਰਜਿੰਦਰ ਸਿੰਘ ਦੀ ਹਾਜ਼ਰੀ ਵਿੱਚ 10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪਰਿਵਾਰ ਨੂੰ ਭੇਂਟ ਕਰਨ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੇ ਕਿਹਾ ਕਿ ਮਨਜੀਤ ਸਿੰਘ ਦਸੂਹਾ ਹਲਕੇ ਦੇ ਲੋੜਵੰਦ ਗ਼ਰੀਬ ਪਰਿਵਾਰਾਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ। ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡਾ ਲਾਭ ਪ੍ਰਾਪਤ ਹੋ ਰਿਹਾ ਹੈ ਕਿਉਕਿ ਸਰਕਾਰ ਵੱਲੋਂ ਚਲਾਈਆ ਸਕੀਮਾ ਦਾ ਪਰਿਵਾਰਾਂ ਨੂੰ ਕੋਈ ਲਾਭ ਨਹੀਂ ਮਿਲ ਰਿਹਾ ਤੇ ਲੋਕ ਖੱਜਲ ਖੁਆਰ ਹੋ ਕੇ ਘਰਾਂ ਵਿੱਚ ਬੈਠ ਜਾਂਦੇ ਹਨ । ਇਸ ਮੌਕੇ ਮੂਨਕ ਨੇ ਪਰਿਵਾਰ ਨੂੰ ਮਨਜੀਤ ਦਸੂਹਾ ਵੱਲੋਂ ਹੋਰ ਵੀ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਨੇ ਪੰਚਾਇਤ ਵੱਲੋ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਦਾ ਧੰਨਵਾਦ ਕੀਤਾ ਜੋ ਗਰੀਬ ਪਰਿਵਾਰਾਂ ਦੀ ਅੱਗੇ ਹੋ ਕੇ ਬਾਂਹ ਫੜ੍ਹ ਰਹੇ ਹਨ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਰਣਦੀਪ ਸਿੰਘ ਚੌਹਾਨ, ਬੀਬੀ ਸਰਬਜੀਤ ਕੌਰ ਆਦਿ ਹਾਜ਼ਰ ਸਨ।