ਗੜ੍ਹਦੀਵਾਲਾ 28 ਦਸੰਬਰ (ਚੌਧਰੀ) : ਅੱਜ ਹਲਕਾ ਉੜਮੁੜ ਟਾਂਡਾ ਦੇ ਨਾਲ ਲਗਦੇ ਪਿੰਡ ਰਾਜਾ ਕਲਾਂ ਵਿਖੇ ਉੱਘੇ ਸਮਾਜ ਸੇਵੀ, ਗਰੀਬਾਂ ਦੇ ਮਸੀਹਾ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਦਾਰ ਮਨਜੀਤ ਸਿੰਘ ਦਸੂਹਾ ਦੇ ਹੱਕ ਵਿੱਚ ਭਰਵੀਂ ਮੀਟਿੰਗ ਹੋਈ, ਜਿਸ ਵਿੱਚ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮਨਜੀਤ ਸਿੰਘ ਦਸੂਹਾ ਦੀ ਮਜ਼ਬੂਤੀ ਲਈ ਅੱਗੇ ਆਏ ਤੇ ਅਨੇਕਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਏ। ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਦੇ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਤੇ ਧੰਨਵਾਦ ਕਰਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਉਹਨਾਂ ਨੂੰ ਇਹਨਾਂ ਦੇ ਆਉਣ ਨਾਲ ਹਲਕੇ ਵਿੱਚ ਬਹੁਤ ਵੱਡੀ ਮਜ਼ਬੂਤੀ ਮਿਲੀ ਹੈ ਤੇ ਉਹਨਾਂ ਦਾ ਮੁੱਖ ਮਿਸ਼ਨ ਹਲਕੇ ਵਿੱਚ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ ਤੇ ਉਹ ਹਰ ਲੋੜਵੰਦ ਪਰਿਵਾਰ ਦੀ ਅੱਗੇ ਹੋ ਕੇ ਬਾਂਹ ਫੜਨਗੇ। ਉਹਨਾਂ ਕਿ ਅਜੇ ਪੰਜਾਬ ਵਿੱਚ ਲੰਮਾ ਸਮਾਂ ਰਾਜ ਕਰਨ ਵਾਲਿਆਂ ਪਾਰਟੀਆਂ ਕਾਂਗਰਸ ਤੇ ਬਾਦਲ ਦਲ ਨੇ ਪੰਜਾਬ ਨੂੰ ਖਤਮ ਹੋਣ ਦੀ ਕਗਾਰ ਤੇ ਲਿਆ ਦਿੱਤਾ ਹੈ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਗਰੀਬ ਪਰਿਵਾਰਾਂ ਨੂੰ ਸਿਰਫ ਆਟਾ ਦਾਲ ਦੀਆਂ ਸਕੀਮਾਂ ਵਿੱਚ ਉਲਝਾ ਕੇ ਵੋਟਾਂ ਲੈਣ ਤੱਕ ਸੀਮਤ ਰੱਖਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਇਕਸੁਰ ਹੋ ਕੇ ਮਨਜੀਤ ਦਸੂਹਾ ਦਾ ਸਾਥ ਦੇਣ ਦਾ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਮਨਜੀਤ ਦਸੂਹਾ ਵੱਲੋਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਹਲਕੇ ਦੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ ਤੇ ਅੱਜ ਹਲਕੇ ਨੂੰ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਦੀ ਲੋੜ ਹੈ। ਇਸ ਮੋਕੇ ਕਲੱਬ ਪ੍ਰਧਾਨ ਪਰਮਿੰਦਰ ਸਿੰਘ, ਸਰਕਲ ਪ੍ਰਧਾਨ ਗੜ੍ਹਦੀਵਾਲ ਜਗਤਾਰ ਸਿੰਘ ਬੁਰਾਲਾ, ਮਨਜੀਤ ਸਿੰਘ ਰੌਬੀ, ਸੁਖਵਿੰਦਰ ਸਿੰਘ ਮੂਨਕ, ਸੁਰਿੰਦਰ ਜਾਜਾ, ਸੰਦੀਪ ਸਿੰਘ ਗੋਲਡੀ, ਰਾਮ ਕ੍ਰਿਸ਼ਨ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਰਾਜਿੰਦਰ ਸਿੰਘ, ਤਰਜਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਕਮਲਜੀਤ ਸਿੰਘ, ਬਲਵੀਰ ਸਿੰਘ, ਕਾਬਲ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।