Prime Punjab Times

Latest news
ਬੇਗਮਪੁਰਾ ਟਾਈਗਰ ਫੋਰਸ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ, 11 ਫਰਵਰੀ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਅੱਧੇ ... ਇਤਿਹਾਸ ਵਿਭਾਗ ਵਲੋਂ ਨੈਤਿਕ ਕਦਰਾਂ ਕੀਮਤਾਂ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ, ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਕਰੇ : ਨਰੇਸ਼ ਕੁਮਾਰ ਦਸੂਹਾ ਚ ਐਨ ਆਰ ਆਈ ਦੇ ਹੋਏ ਕਤਲ ਦੇ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ  ਅੱਡਾ ਬੈਰੀਅਰ ਤੇ 2 ਗੱਡੀਆਂ ਦੀ ਹੋਈ ਟੱਕਰ,ਸਪਾਰਕਿੰਗ ਹੋਣ ਤੇ ਦੋਵੇਂ ਗੱਡੀਆਂ ਅੱਗ ਦੀ ਭੇਂਟ ਚੜ੍ਹੀਆਂ ਕੰਪਿਉਟਰ ਵਿਭਾਗ ਵਲੋਂ ਸਾਈਬਰ ਜਾਗਰੂਕਤਾ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਐਨ.ਐਸ.ਐਸ.ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ ਕੈਂਸਰ ਦੀ ਬਿਮਾਰੀ ਦੀ ਪਛਾਣ ਸਬੰਧੀ ਸਾਨੂੰ ਜਾਗਰੂਕ ਹੋੋਣ ਦੀ ਲੋੋੜ :- ਡਾ. ਹਰਜੀਤ ਸਿੰਘ ਰਿਸਰਸ ਮੈਥਡੌਲੋਜੀ ਅਤੇ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਤੇ ਵਿਸ਼ੇਸ਼ ਸੈਮੀਨਾਰ डी ए वी पब्लिक स्कूल गढ़दीवाला में करवाई गई जल बचाओ गतिविधि

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜਾ ਦੇ ਕੇ ਮਜ਼ਬੂਤ ਬਣਾਉਣ ਬੈਂਕ : ਵਧੀਕ ਡਿਪਟੀ ਕਮਿਸ਼ਨਰ

ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜਾ ਦੇ ਕੇ ਮਜ਼ਬੂਤ ਬਣਾਉਣ ਬੈਂਕ : ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੇ ਕਰਜ਼ਾ ਯੋਜਨਾ ਸਾਲ 2021-22 ਤਹਿਤ ਦਿੱਤਾ 4918.20 ਕਰੋੜ ਰੁਪਏ ਦਾ ਕਰਜਾ

ਹੁਸ਼ਿਆਰਪੁਰ, 31 ਦਸੰਬਰ(ਬਿਊਰੋ) : ਬੈਂਕ ਵੱਖ-ਵੱਖ ਕਰਜ਼ਾ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜਾ ਪ੍ਰਦਾਨ ਕਰਨ ਤਾਂ ਜੋ ਉਹ ਆਤਮ ਨਿਰਭਰ ਹੋ ਸਕਣ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਜ਼ਿਲ੍ਹੇ ਦੇ ਲੀਡ ਬੈਂਕਾਂ ਵਲੋਂ ਜ਼ਿਲ੍ਹੇ ਦੇ ਬੈਂਕਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰੱਖੇ। ਇਸ ਦੌਰਾਨ ਉਨ੍ਹਾਂ ਨਾਲ ਸਰਕਲ ਹੈਡ ਪੰਜਾਬ ਨੈਸ਼ਨਲ ਬੈਂਕ ਡਾ. ਰਾਜੇਸ਼ ਪ੍ਰਸਾਦ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਬੈਂਕਾਂ ਨੂੰ ਸੀ.ਡੀ.ਰੇਸ਼ੋ ਵਧਾਉਣ ਦੀ ਜ਼ਰੂਰਤ ਸਬੰਧੀ ਨਿਰਦੇਸ਼ ਦਿੰਦੇ ਹੋਏ ਬੈਂਕਾਂ ਨੂੰ ਇਸ ਦਿਸ਼ਾ ਵੱਲ ਵਧੇਰੇ ਧਿਆਨ ਦੇਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕ ਖਾਸ ਤੌਰ ’ਤੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕ ਕਰਜ਼ਾ ਪ੍ਰਾਪਤ ਕਰਕੇ ਆਰਥਿਕ ਧੰਦੇ ਸ਼ੁਰੂ ਕਰਕੇ ਜੀਵਨ ਪੱਧਰ ਨੂੰ ਉੱਚਾ ਉਠਾ ਸਕਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੁਆਰਾ ਕਰਜ਼ਾ ਯੋਜਨਾ ਸਾਲ 2021-22 ਤਹਿਤ ਸਤੰਬਰ 2021 ਤੱਕ ਕੁਲ 4918.20 ਕਰੋੜ ਰੁਪਏ ਕਰਜ਼ੇ ਦੇ ਤੌਰ ’ਤੇ ਦਿੱਤੇ ਗਏ ਜਦਕਿ ਟੀਚਾ 5552.75 ਕਰੋੜ ਰੁਪਏ ਦਾ ਸੀ। ਇਸ ਵਿਚ ਪ੍ਰਾਥਮਿਕਤਾ ਖੇਤਰ ਨੂੰ 4004.69 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਜਦਕਿ ਗੈਰ ਪ੍ਰਾਥਮਿਕਤਾ ਖੇਤਰਾਂ ਵਿਚ 913.51 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ। ਪ੍ਰਾਥਮਿਕਤਾ ਖੇਤਰ ਵਿਚ 2722.10 ਕਰੋੜ ਰੁਪਏ ਖੇਤੀ ਲਈ, 1106.55 ਕਰੋੜ ਰੁਪਏ ਗੈਰ ਖੇਤੀ ਖੇਤਰ ਲਈ ਅਤੇ 176.04 ਕਰੋੜ ਰੁਪਏ ਹੋਰ ਪ੍ਰਾਥਮਿਕਤਾ ਖੇਤਰ ਨੂੰ ਕਰਜ਼ੇ ਦੇ ਤੌਰ ’ਤੇ ਦਿੱਤੇ ਗਏ।
ਦਰਬਾਰਾ ਸਿੰਘ ਨੈ ਬੈਂਕਾਂ ਨੂੰ ਵੱਧ ਤੋਂ ਵੱਧ ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ਾ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਬੈਂਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਖੇਤੀ ਤੇ ਲਘੂ ਉਦਯੋਗ, ਸੇਵਾ ਖੇਤਰ, ਸਰਕਾਰੀ ਪ੍ਰੋਗਰਾਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਪ੍ਰੋਗਰਾਮ, ਰਾਸ਼ਟਰੀ ਸ਼ਹਿਰੀ ਅਜੀਵਿਕਾ ਮਿਸ਼ਨ, ਡੇਅਰ ਟਾਈਅਪ ਯੋਜਨਾ ਤਹਿਤ ਕਰਜ਼ੇ ਦੇਣ ਦੀ ਪ੍ਰਕ੍ਰਿਆ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਡੀ.ਆਰ.ਆਈ. ਸਕੀਮ ਵਿਚ ਵੱਧ ਤੋਂ ਵੱਧ ਗਰੀਬ ਲੋਕਾਂ ਨੂੰ ਕਰਜ਼ੇ ਦਿੱਤੇ ਜਾਣ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਹੋ ਸਕੇ। ਉਨ੍ਹਾਂ ਬੈਂਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਗਰੀਬ ਲੋਕਾਂ ਦਾ ਬੀਮਾ ਕੀਤਾ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡੀ.ਜੀ.ਐਸ. ਪੰਜਾਬ ਨੈਸ਼ਨਲ ਬੈਂਕ ਡਾ. ਰਾਕੇਸ਼ ਪ੍ਰਸਾਦ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬੈਂਕਾਂ ਵਿਚ ਜਮ੍ਹਾਂ ਰਾਸ਼ੀਆਂ ਜੋ ਕਿ ਸਤੰਬਰ 2020 ਵਿਚ 32736.27 ਕਰੋੜ ਰੁਪਏ ਸੀ, ਜੋ ਕਿ ਸਤੰਬਰ 2021 ਵਿਚ ਵੱਧ ਕੇ 37146.04 ਕਰੋੜ ਰੁਪਏ ਹੋ ਗਈ। ਇਸ ਤਰ੍ਹਾਂ ਬੈਂਕਾਂ ਵਲੋਂ ਦਿੱਤੇ ਗਏ ਕੁਲ ਕਰਜੇ ਦੀ ਰਕਮ ਜੋ ਕਿ ਸਤੰਬਰ 2020 ਵਿਚ 8842.42 ਕਰੋੜ ਰੁਪਏ ਸੀ, ਸਤੰਬਰ 2021 ਵਿਚ ਵੱਧ ਕੇ 9459.651 ਕਰੋੜ ਰੁਪਏ ਹੋ ਗਈ।
ਲੀਡ ਜ਼ਿਲ੍ਹਾ ਮੈਨੈਜਰ ਤਰਸੇਮ ਸਿੰਘ ਪੁਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੈਂਕਾਂ ਵਿਚ ਸਤੰਬਰ 2021 ਤੱਕ 7703 ਕਿਸਾਨਾਂ ਨੂੰ 288.64 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਉਦਮੀਆਂ ਨੂੰ ਵੱਧ ਤੋਂ ਵੱਧ ਕਰਜ਼ਾ ਦੇਣ ਤਾਂ ਕਿ ਜ਼ਿਲ੍ਹੇ ਵਿਚ ਨਵੇਂ ਉਦਯੋਗ ਧੰਦੇ ਲੱਗ ਸਕਣ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦਾ ਬੈਂਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਆਰ.ਬੀ.ਆਈ. ਦੇ ਐਲ.ਡੀ.ਓ. ਬਿਮਲ ਸ਼ਰਮਾ, ਡੀ.ਡੀ.ਐਮ. ਨਾਬਾਰਡ ਰਜਤ ਛਾਬੜਾ, ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਵਿਭਾਗ, ਐਸ.ਆਰ.ਐਲ.ਐਮ., ਐਨ.ਯੂ.ਐਲ.ਐਮ. ਆਦਿ ਅਧਿਕਾਰੀ ਮੌਜੂਦ ਸਨ।

error: copy content is like crime its probhihated