Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ PIS एथलेटिक अकादमी दसूहा के खिलाड़ियों ने शानदार प्रदर्शन जंगलात वर्कर यूनियन द्वारा अपनी समस्याओं संबंधी बैठक हुई जिलाधीश होशियारपुर के आदेशों की पालना करते हुए की वाहनों की चेकिंग रेलवे स्टेशन दसूहा के शिव शनि मंदिर में शिवलिंग की गई स्थापना ਚੋਆ/ਦਰਿਆਵਾਂ ਦੇ ਨੇੜੇ ਜਾਣ 'ਤੇ ਪਾਬੰਦੀਆਂ -

Home

You are currently viewing ਪੰਜਾਬ ‘ਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ – ਕੈਬਨਿਟ ਮੰਤਰੀ ਮੀਤ ਹੇਅਰ

ਪੰਜਾਬ ‘ਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ – ਕੈਬਨਿਟ ਮੰਤਰੀ ਮੀਤ ਹੇਅਰ

ਫਗਵਾੜਾ(ਲਾਲੀ ਦਾਦਰ)

*ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਕੀਤਾ ਦੌਰਾ
*ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਚਾਈ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

1 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।
ਸ੍ਰੀ ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।
ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11 ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।
ਸ੍ਰੀ ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।
ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।
ਕਿਸਾਨਾਂ ਦਾ ਸਨਮਾਨ-
ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ।
ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।
ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ੳੁੱਚ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated