ਪੰਜਾਬ ਦੀ ਜਨਤਾ ਨੂੰ ਹੋਰ ਰਾਜਾਂ ਦੇ ਮੁਕਾਬਲੇ ਮਿਲ ਰਹੀਆਂ ਹਨ ਵਧੇਰੇ ਸੁਵਿਧਾਵਾਂ
ਪੰਜਾਬ ਸਰਕਾਰ ਨੇ ਬਿਨ੍ਹਾਂ ਭੇਦਭਾਵ ਕਰਵਾਏ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ
ਵਿਧਾਇਕ ਨੇ 43 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਆਦਮਵਾਲ ਤੋਂ ਅੱਜੋਵਾਲ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 26 ਨਵੰਬਰ(ਬਿਊਰੋ) : ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਸੂਬੇ ਵਿਚ ਵਿਕਾਸ ਕੰਮ ਕਰਵਾਏ ਹਨ, ਜਿਸ ਤਹਿਤ ਪੰਜਾਬ ਦੀ ਜਨਤਾ ਨੂੰ ਹੋਰ ਰਾਜਾਂ ਦੇ ਮੁਕਾਬਲੇ ਵਧੇਰੇ ਸੁਵਿਧਾਵਾਂ ਮਿਲ ਰਹੀਆਂ ਹਨ। ਉਹ 43 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਆਦਮਵਾਲ ਤੋਂ ਅੱਜੋਵਾਲ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਰੋਡ ਦੀ ਪਹਿਲਾਂ ਚੌੜਾਈ 10 ਫੁੱਟ ਸੀ, ਜਿਸ ਨੂੰ ਹੁਣ 14 ਫੁੱਟ ਕੀਤਾ ਜਾ ਰਿਹਾ ਹੈ।
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਨਣ ਤੋਂ ਬਾਅਦ ਸੂਬੇ ਦੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਹੈ ਕਿਉਂਕਿ ਉਨ੍ਹਾਂ ਦੀ ਹਰ ਮੰਗ ਨੂੰ ਮੁੱਖ ਮੰਤਰੀ ਨੇ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਇਸ ਵਿਕਾਸਸ਼ੀਲ ਸੋਚ ਕਾਰਨ ਸੂਬੇ ਵਿਚ ਵਿਕਾਸ ਦਾ ਪਹੀਆ ਬੜੀ ਤੇਜ਼ੀ ਨਾਲ ਘੁੰਮ ਰਿਹਾ ਹੈ ਅਤੇ ਚਰਨਜੀਤ ਸਿੰਘ ਚੰਨੀ ਆਮ ਲੋਕਾਂ ਦੇ ਮੁੱਖ ਮੰਤਰੀ ਦੇ ਰੂਪ ਵਿਚ ਉਭਰੇ ਹਨ।
ਸੁੰਦਰ ਸ਼ਾਮ ਅਰੋੜਾ ਨੇ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤੈਅ ਸਮੇਂ ਵਿਚ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਸਰਪੰਚ ਰਮਾ, ਸਤਵੀਰ ਸਤੀ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਾਧੂ, ਸਰਪੰਚ ਮਨਪ੍ਰੀਤ, ਸਰਪੰਚ ਰੀਤਾ ਰਾਣੀ, ਸਾਬਕਾ ਸਰਪੰਚ ਗੋਪਾਲ, ਰਵੀ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਜੋਗਿੰਦਰ ਕੌਰ, ਨੰਬਰਦਾਰ ਅਜੀਤ ਸਿੰਘ, ਪੰਚ ਰਾਜ ਰਾਣੀ, ਨਾਥ ਸਿੰਘ, ਨੀਲਮ ਰਾਣੀ, ਨੀਤਾ ਰਾਣੀ, ਰਮੇਸ਼ ਕੁਮਾਰ, ਹਰਮੇਲ ਸਿੰਘ ਮੱਲੀ, ਨੰਬਰਦਾਰ ਸਰਵਨ ਸਿੰਘ ਵੀ ਮੌਜੂਦ ਸਨ।