ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ ਗੁਰਦਾਸਪੁਰ ਵਿਖੇ ਪੁਹੰਚੇ
ਗੁਰਦਾਸਪੁਰ, 21 ਦਸੰਬਰ ( ਅਸ਼ਵਨੀ ) ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ, ਗੁਰਦਾਸਪੁਰ ਵਿਖੇ ਪੁਹੰਚੇ ਅਤੇ ਉਨਾਂ ਵਲੋਂ ਸਮੁੱਚੇ ਪਾਰਕ ਦਾ ਦੌਰਾ ਕਰਨ ਉਪੰਰਤ ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਦੇ ਸ਼ਹੀਦੀ ਸਾਕੇ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ। ਇਸ ਮੌਕੇ ਜੇ.ਐਮ ਬਾਲਾ ਮੁਰਗਨ, ਪ੍ਰਿੰਸੀਪਲ ਸਕੱਤਰ ਪੰਜਾਬ ਰਾਜਪਾਲ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ, ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਮੋਜੂਦ ਸਨ।
ਅੱਜ ਸਵੇਰੇ ਕਰੀਬ 11.15 ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਭ ਗੁਰਦਾਸਪੁਰ ਵਿਖੇ ਪੁਹੰਚੇ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਨੂੰ ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਦੇ ਇਤਿਹਾਸ ਬਾਰੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਵਲੋਂ ਵਿਸਥਾਰ ਵਿਚ ਦੱਸਿਆ ਗਿਆ। ਉਪਰੰਤ ਉਨਾਂ ਫੋਟੋ ਪ੍ਰਦਰਸ਼ਨੀ ਵੇਖੀ ਤੇ ਸਮੁੱਚੇ ਸਮਾਰਕ ਦਾ ਦੌਰਾ ਕੀਤਾ। ਉਪੰਰਤ ਪੰਜਾਬ ਦੇ ਰਾਜਪਾਲ ਵਲੋਂ ਵੀਡੀਓ ਗੈਲਰੀ ਵਿਖੇ ਜਾ ਕੇ ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਵਿਖੇ 1746 ਨੂੰ ਹੋਏ ਯੁੱਧ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪੰਜਾਬ ਦੇ ਰਾਜਪਾਲ ਨੂੰ ਜ਼ਿਲੇ ਅੰਦਰ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ। ਨਾਲ ਹੀ ਉਨਾਂ ਜ਼ਿਲਾ ਰੈੱਡ ਕਰਾਸ ਸੁੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ, ਅਚੀਵਰਜ਼ ਪ੍ਰੋਗਰਾਮ, ਹਫਤਾਵਾਰੀ ਸਪੈਸ਼ਲ ਟੂਰ, ਵਾਲ ਆਫ ਫੇਮ ਅਤੇ ਨੋਜਵਾਨਾਂ ਨੂੰ ਕੈਰੀਅਰ ਕਾਊਂਸਲਿੰਗ ਕਰਵਾਉਣ ਸਬੰਧੀ ਕੀਤੇ ਗਏ ਕਾਰਜਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ।
ਇਸ ਉਪਰੰਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਲੋੜਵੰਦ ਲੋਕਾਂ ਨੂੰ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ, ਖਾਸਕਰਕੇ ਲੋੜਵੰਦ ਲੋਕਾਂ ਨੂੰ ਸਿਹਤ ਬੀਮਾ ਯੋਜਨਾ, ਸਿੱਖਿਆ ਸਮੇਤ ਵੱਖ-ਵੱਖ ਸਕੀਮਾਂ ਦਾ ਲਾਭ, ਹੋਰ ਵਧੇਰੇ ਢੰਗ ਨਾਲ ਹੇਠਲੇ ਪੱਧਰ ਤਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਹਰ ਵੇਲੇ ਜ਼ਿਲ੍ਹਾ ਵਾਸੀਆਂ ਅਤੇ ਖਾਸਕਰਕੇ ਲੋੜਵੰਦ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਲੋੜਵੰਦਾਂ ਨੂੰ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਇਨਾਇਤ ਐਸ.ਡੀ.ਐਮ ਦੀਨਾਨਗਰ, ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਐਸ.ਪੀ (ਹੈੱਡਕੁਆਟਰ) ਪ੍ਰੋਫੈਸਰ ਤੇ ਇਤਿਹਾਸਕਾਰ ਰਾਜ ਕੁਮਾਰ ਸ਼ਰਮਾ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਹਰਚਰਨ ਸਿੰਘ ਕੰਗ, ਹਰਮਨਪ੍ਰੀਤ ਸਿੰਘ ਤੇ ਦਮਨਦੀਪ ਸਿੰਘ ਆਦਿ ਹਾਜਰ ਸਨ।