ਗੜ੍ਹਦੀਵਾਲਾ 30 ਦਸੰਬਰ (ਚੌਧਰੀ) : ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ – ਜੋਨਲ ਯੁਵਕ ਮੇਲੇ ਵਿੱਚ ਖਾਲਸਾ ਕਾਲਜ ਗੜ੍ਹਦੀਵਾਲਾ ਦਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਰਿਹਾ। ਕੰਟੀਜੈਂਟ ਇੰਚਾਰਜ ਪ੍ਰੋ.ਗੁਰਪਿੰਦਰ ਸਿੰਘ ਜੀ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਛੇ ਟੀਮਾਂ ਗਜ਼ਲ,ਪ੍ਰਕਸ਼ਨ, ਨਾਨ-ਪ੍ਰਕਸ਼ਨ,ਕਹਾਣੀ – ਰਚਨਾ,ਕਵਿਤਾ-ਲਿਖਣਾ ਅਤੇ ਈਨੂੰ ਵਿੱਚ ਹਿੱਸਾ ਲਿਆ। ਇਹਨਾ ਮੁਕਾਬਲਿਆਂ ਵਿੱਚ ਵਿਦਿਆਰਥੀ ਜੁਝਾਰ ਸਿੰਘ ਨੇ ਪ੍ਰਕਸ਼ਨ (ਤਬਲਾ) ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਨੇ ਸੰਗੀਤ ਵਿਭਾਗ ਦੇ ਮੁਖੀ ਅਤੇ ਕੰਟੀਜੈਂਟ ਇੰਚਾਰਜ ਪ੍ਰੋ. ਗੁਰਪਿੰਦਰ ਸਿੰਘ ਨੁੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।