ਨੌਜਵਾਨ https://www.eduzphere.com/
ਹੁਸ਼ਿਆਰਪੁਰ, 16 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਥੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੁਆਇਆ ਗਿਆ ਹੈ, ਉਥੇ ਹੁਣ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਵੀ ਦੇ ਰਹੀ ਹੈ। ਇਸ ਉਪਰਾਲੇ ਨਾਲ ਜਿਹੜੇ ਨੌਜਵਾਨ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਤੇ ਸਰਕਾਰੀ ਨੌਕਰੀ ਦੀ ਕੋਚਿੰਗ ਲਈ ਪ੍ਰਾਈਵੇਟ ਕੋਚਿੰਗ ਸੈਂਟਰਾਂ ਨੂੰ ਫੀਸਾਂ ਦੇ ਰਹੇ ਹਨ, ਉਨ੍ਹਾਂ ਨੂੰ ਕਾਫ਼ੀ ਰਾਹਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਨਲਾਈਨ ਰਾਹੀਂ ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਦੀ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਕੋਚਿੰਗ ਕਲਾਸਾਂ ਦਾ ਉਦੇਸ਼ ਜ਼ਿਲ੍ਹੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਮੁਕਾਬਲੇ ਦੀ ਪ੍ਰੀਖਿਆ ਦੇ ਯੋਗ ਬਨਾਉਣ ਹੈ ਤਾਂ ਜੋ ਬੇਹਤਰ ਰੋਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨ https://www.eduzphere.com/