ਹੁਸ਼ਿਆਰਪੁਰ, 18 ਨਵੰਬਰ (ਬਿਊਰੋ) : ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 22 ਤੋਂ 26 ਨਵੰਬਰ 2021 ਤੱਕ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲੱਗਣ ਵਾਲੇ 5 ਦਿਨਾਂ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ ਵਿਅਕਤੀ ਇਸ ਕੈਂਪ ਵਿੱਚ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 22 ਤੋਂ
- Post published:November 18, 2021