ਗੜ੍ਹਸ਼ੰਕਰ 17 ਦਸੰਬਰ (ਅਸ਼ਵਨੀ ਸ਼ਰਮਾ) : ਅਖਿਲ ਭਾਰਤੀ ਜਾਟ ਮਹਾਸਭਾ ਸਮਾਜ ਵਿਚ ਵੱਖ-ਵੱਖ ਵਰਗਾਂ ਵਿਚ ਆਪਸੀ ਭਾਈਚਾਰਾ ਵਧਾਉਣ ਅਤੇ ਜਾਟ ਮਹਾਸਭਾ ਦੇ ਸੰਗਠਨ ਨੂੰ ਪਿੰਡ ਪੱਧਰ ਤੱਕ ਲਗਾਤਾਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।ਇਹ ਸ਼ਬਦ ਅਜਾਇਬ ਸਿੰਘ ਬੋਪਾਰਾਏ ਜਰਨਲ ਸਕੱਤਰ ਇੰਚਾਰਜ ਆਲ ਇੰਡੀਆ ਜਾਟ ਮਹਾਸਭਾ ਪੰਜਾਬ ਨੇ ਕਹੇ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪੰਜਾਬ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਿੰਡ ਸੇਖੋਵਾਲ ਦੇ ਨੰਬਰਦਾਰ ਬਲਵੀਰ ਸਿੰਘ ਮੇਘਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਨ੍ਹਾਂ ਨੂੰ ਅੱਜ ਬਲਵੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।ਉਨ੍ਹਾਂ ਕਿਹਾ ਕਿ ਜਾਟ ਸਮਾਜ ਵਿੱਚ ਵਿਆਹਾਂ ’ਤੇ ਬਹੁਤ ਜ਼ਿਆਦਾ ਖਰਚ ਕਰਨ ਵਰਗੀਆਂ ਫਜ਼ੂਲ ਦੀਆਂ ਰਸਮਾਂ ਨੂੰ ਰੋਕਣ ਲਈ ਮੁਹਿੰਮ ਚਲਾਈ ਜਾ ਰਹੀ ਹੈ।ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਪਿੰਡ-ਪਿੰਡ ਜਾਣ ਦੇ ਪ੍ਰੋਗਰਾਮ ਤਹਿਤ ਅੱਜ ਸੇਖੋਵਾਲ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਦਿਨੋਂ ਦਿਨ ਨਸ਼ਾ ਤਸਕਰਾਂ ਦਾ ਬੋਲਬਾਲਾ ਹੋ ਰਿਹਾ ਹੈ।ਪਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਾ ਹੋਣ ਕਾਰਨ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ।ਗੜ੍ਹਸ਼ੰਕਰ ਕੋਕੋਵਾਲ ਮਜਾਰੀ ਸੜਕ ਅਤੇ ਝੁੱਗੀਆਂ ਤੋਂ ਹੈਬੋਵਾਲ ਸੜਕ ਦੀ ਮਾੜੀ ਹਾਲਤ ਬਾਰੇ ਉਨ੍ਹਾਂ ਕਿਹਾ ਕਿ ਸਮੇਂ ਦੀ ਸਰਕਾਰ ਅਤੇ ਵਿਭਾਗ ਜ਼ਿੰਮੇਵਾਰ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਇਨ੍ਹਾਂ ਸੜਕਾਂ ਵੱਲ ਹੋਰ ਧਿਆਨ ਨਾ ਦੇਣਾ ਆਗੂਆਂ ਦੇ ਬਿਆਨਾਂ ਦਾ ਝੂਠ ਨੰਗਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਸੜਕਾਂ ਨੂੰ ਪਹਿਲ ਦੇ ਆਧਾਰ ’ਤੇ ਬਣਾਉਣਾ ਚਾਹੀਦਾ ਹੈ।ਇਸ ਦੌਰਾਨ ਹਰਬੰਸ ਸਿੰਘ, ਗੁਰਦੀਪ ਸਿੰਘ ਪੰਚ, ਸ਼ਿਗਾਰਾ ਸਿੰਘ, ਹੁਸ਼ਿਆਰ ਸਿੰਘ, ਲੱਖਾ ਕਾਲੇਵਾਲ, ਤਰਸੇਮ ਸਿੰਘ ਫੌਜੀ, ਮੇਜਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
*ਬਲਵੀਰ ਸਿੰਘ ਮੇਘਾ ਨੂੰ ਜਾਟ ਮਹਾਂਸਭਾ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ*
- Post published:December 17, 2021