ਬਠਿੰਡਾ (PPT BUREAU) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ ਹੈ। ਰੈਲੀ ਨੂੰ ਰੱਦ ਕਰਨ ਦਾ ਮੁੱਖ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਨਰਿੰਦਰ ਮੋਦੀ ਹੁਸੈਨੀਵਾਲਾ ਬਾਰਡਰ ਤੋਂ ਵਾਪਸ ਦਿੱਲੀ ਚਲੇ ਗਏ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਟੇਜ ਸੰਭਾਲੀ। ਦੱਸ ਦੇਈਏ ਕਿ ਨਰਿੰਦਰ ਮੋਦੀ ਅੱਜ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ। ਉਮੀਦ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਉਹ ਕਈ ਵੱਡੇ ਐਲਾਨ ਵੀ ਕਰਨ ਲੱਗੇ ਸਨ । ਲੇਕਿਨ ਰੈੱਲੀ ਨੂੰ ਰੱਦ ਕਰ ਦਿੱਤਾ ਗਿਆ ਜਿਸ ਨਾਲ ਪ੍ਰਬੰਧਕਾਂ ਅਤੇ ਭਾਜਪਾ ਕਾਰਜਕਰਤਾਵਾਂ ਦੀ ਮਿਹਨਤ ਤੇ ਪਾਣੀ ਫਿਰ ਗਯਾ ਅਤੇ ਓਹਨਾ ਚ ਮਾਯੂਸੀ ਸ਼ਾ ਗਈ ।