“ਮਾਮਲਾ ਕਰਮਚਾਰੀਆਂ ਨੂੰ ਮਿਲਦੇ ਪੇਂਡੂ ਭੱਤੇ ਤੇ ਰੋਕ ਲਗਾਉਣ ਦਾ”
👉13 ਦਸੰਬਰ ਨੂੰ ਪੇਂਡੂ ਭੱਤੇ ਦੇ ਰੋਕ ਦੀਆਂ ਸਾੜੀਆਂ ਜਾਣਗੀਆਂ ਸਰਕਾਰੀ ਸਕੂਲਾਂ ਵਿੱਚ ਕਾਪੀਆਂ
👉 14ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ
ਗੜ੍ਹਦੀਵਾਲਾ/ ਹੁਸ਼ਿਆਰਪੁਰ 13 ਦਸੰਬਰ (ਬਿਊਰੋ) : ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੇਂਡੂ ਭੱਤੇ ਤੇ ਲਾਈ ਰੋਕ ਸਬੰਧੀ ਅਤੇ ਛੇਵੇਂ ਪੇ ਕਮਿਸ਼ਨ ਵਿਚ ਅਗਲਾ ਸਟੈਪ ਦੇਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਬੋਲਦਿਆਂ ਆਗੂਆਂ ਨੇ ਦੱਸਿਆ ਕਿ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਕਰਮਚਾਰੀਆਂ ਖ਼ਿਲਾਫ਼ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਸਮੇਂ ਪੇਂਡੂ ਭੱਤੇ ਤੇ ਇਕ ਪ੍ਰਤੀਸ਼ਤ ਦੀ ਕਟੌਤੀ ਕੀਤੀ ਗਈ ਸੀ ਅਤੇ ਪੇਂਡੂ ਭੱਤਾ ਛੇ ਪ੍ਰਤੀਸ਼ਤ ਤੋਂ ਘਟਾ ਕੇ ਪੰਜ ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਦੇ ਸੱਤਰ ਪ੍ਰਤੀਸ਼ਤ ਕਰਮਚਾਰੀ ਪੇਂਡੂ ਖੇਤਰਾਂ ਵਿੱਚ ਨੌਕਰੀਆਂ ਕਰਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਭੱਤਾ ਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਨਾਲ ਪੰਜਾਬ ਦੇ ਇਹਨਾਂ ਸਰਕਾਰੀ ਕਰਮਚਾਰੀਆਂ ਜੋ ਪੇਂਡੂ ਖੇਤਰਾਂ ਵਿੱਚ ਨੌਕਰੀ ਕਰਦੇ ਹਨ, ਉਨ੍ਹਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਅਤੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ ਇਸ ਨਾਦਰਸ਼ਾਹੀ ਫਰਮਾਨ ਖ਼ਿਲਾਫ਼ 13 ਦਸੰਬਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਸਟਰ ਕੇਡਰ ਯੂਨੀਅਨ ਵੱਲੋਂ ਇਸ ਪੱਤਰ ਨੂੰ ਅਗਨ ਭੇਟ ਕੀਤਾ ਜਾਏਗਾ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾਏਗੀ। ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਹੈੱਡਕੁਆਰਟਰਾਂ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਮੰਗ ਕੀਤੀ ਗਈ ਹੈ 2011 ਵਿੱਚ ਮਿਲੇ ਗ੍ਰੇਡ ਪੇ ਜੋ ਮੁਲਾਜ਼ਮ ਛੱਡ ਰਹੇ ਹਨ, ਉਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਨੋਸ਼ਨਲ ਆਧਾਰ ਤੇ ਫਿਕਸ ਹੋਈ ਹੈ ਉਨ੍ਹਾਂ ਮੁਲਾਜ਼ਮਾਂ ਨੂੰ ਏਸੀਪੀ ਸਮੇਂ ਹਾਇਰ ਗਰੇਡ ਪੇ ਦਿੱਤਾ ਜਾਵੇ। 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਵਾਸਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਭਜਿੰਦਰ ਸਿੰਘ ਅੰਮ੍ਰਿਤਸਰ, ਅਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਸੁਖਦੇਵ ਸਿੰਘ ਕਾਜਲ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਦਲਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਧਰਮਿੰਦਰ ਗੁਪਤਾ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ , ਅਜੇ ਕੁਮਾਰ ਜੁਆਇੰਟ ਸੈਕਟਰੀ ਪਠਾਨਕੋਟ , ਸੰਜੀਵ ਕੁਮਾਰ ਪਠਾਨਕੋਟ ,ਹਰਪ੍ਰੀਤ ਸਿੰਘ ਖੁੰਡਾ ਕਪੂਰਥਲਾ, ਵਿਨੈ ਕੁਮਾਰ ਨਵਾਂਸ਼ਹਿਰ , ਬਲਵਿੰਦਰ ਸਿੰਘ ਫਾਜ਼ਿਲਕਾ ,ਮੋਹਨ ਲਾਲ ਫ਼ਾਜ਼ਿਲਕਾ, ਰਾਹੁਲ ,ਮਨਮੋਹਨ ਸਿੰਘ, ਸੰਜੀਵ ਕੁਮਾਰ, ਵਿਜੈ ਕੁਮਾਰ ,ਚੰਦਰਸ਼ੇਖਰ ਵਰਮਾ, ਜੀਵਨ ਕੁਮਾਰ ਸਟੇਟ ਕਮੇਟੀ ਮੈਂਬਰ ਹੁਸ਼ਿਆਰਪੁਰ, ਅਵਤਾਰ ਸਿੰਘ ਮੋਗਾ ਲਖਵੀਰ ਸਿੰਘ ਕੁੱਕੂ ਮੋਗਾ ਗੁਰਨੇਕ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਰੀਦਕੋਟ,ਧਰਮਿੰਦਰ ਸਿੰਘ ਸਟੇਟ ਕਮੇਟੀ ਮੈਂਬਰ ਆਦਿ ਅਧਿਆਪਕ ਸਾਥੀ ਹਾਜ਼ਰ ਸਨ।