ਹੁਸ਼ਿਆਰਪੁਰ, 14 ਦਸੰਬਰ(ਬਿਊਰੋ) : 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 39-ਮੁਕੇਰੀਆਂ ਲਈ ਐਸ.ਡੀ.ਐਮ. ਮੁਕੇਰੀਆਂ, ਵਿਧਾਨ ਸਭਾ ਹਲਕਾ 40-ਦਸੂਹਾ ਲਈ ਐਸ.ਡੀ.ਐਮ. ਦਸੂਹਾ, ਵਿਧਾਨ ਸਭਾ ਹਲਕਾ 41-ਉੜਮੁੜ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ 42-ਸ਼ਾਮਚੁਰਾਸੀ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ 43-ਹੁਸ਼ਿਆਰਪੁਰ ਲਈ ਐਸ.ਡੀ.ਐਮ. ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ 44-ਚੱਬੇਵਾਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ 45-ਗੜ੍ਹਸ਼ੰਕਾਰ ਲਈ ਐਸ.ਡੀ.ਐਮ. ਗੜ੍ਹਸ਼ੰਕਰ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਮੁੱਖ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ
- Post published:December 15, 2021