Prime Punjab Times

Latest news
ਬਟਾਲਾ ਪੁਲਿਸ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ - ਗੁੰਮ ਹੋਏ ਮੋਬਾਈਲ ਫੋਨਾਂ ਦੀ ਬਰਾਮਦਗੀ ’ਚ ਪੂਰੇ ਪੰਜਾਬ ’ਚ ਪਹਿਲਾ ਸਥਾ... --ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ--- ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਇਲਾਕੇ 'ਚ 8 ਨਵੰਬਰ ਨੂੰ ਜਾਣੋ ਕਿੰਨਾ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ-ਮੇਲੇ ਵਿੱਚ ਮੱਲਾਂ ਮਾਰੀਆਂ ਭਗਵਾਨ ਵਾਲਮੀਕਿ ਸਭਾ ਗੜ੍ਹਦੀਵਾਲਾ ਨੇ ਰਾਜਾ ਵੜਿੰਗ ਦਾ ਫੂਕਿਆ ਪੁਤਲਾ ਜ਼ਿਲਾ ਪੱਧਰ ਦੀ ਤਾਈਕਵਾਡ ਖੇਡ ਵਿੱਚ ਪਾਰਿਕਾ ਸ਼ਰਮਾ ਨੇ ਹਾਸਲ ਕੀਤਾ ਤੀਸਰਾ ਸਥਾਨ ਸਤਨਾਮ ਸਿੰਘ ਵਲੋਂ ਸ਼ਹਿਰੀ ਉਪ ਮੰਡਲ ਦਸੂਹਾ ਦਾ ਕਾਰਜ ਭਾਗ ਸੰਭਾਲਿਆ ਸੀਨੀਅਰ ਮੈਡੀਕਲ ਅਫਸਰ ਸੁਦੇਸ਼ ਰਾਜਨ ਵੱਲੋਂ ਸੀ.ਐਚ.ਸੀ ਹਰਿਆਣਾ, ਆਦਮੀ ਕਲੀਨਿਕ ਜਨੌੜੀ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ ਬਸੀ... ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

Home

ADVERTISEMENT
You are currently viewing ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…….

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…….

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਦਿੱਤੀ ਨਵੀਂ ਦਿਸ਼ਾ
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਜਵਾੜਾ ਵਿੱਚ 57 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 02 ਦਸੰਬਰ(ਬਿਊਰੋ) : ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ, ਜਿਸ ਕਾਰਨ ਅੱਜ ਪੂਰੇ ਸੂਬੇ ਦੀ ਨੁਹਾਰ ਬਦਲ ਗਈ ਹੈ।  ਉਹ ਪਿੰਡ ਬਜਵਾੜਾ ਵਿਖੇ 57 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਉਨ੍ਹਾਂ ਦੱਸਿਆ ਕਿ ਉਕਤ ਰਾਸ਼ੀ ਨਾਲ ਪਿੰਡ ਵਿੱਚ ਪੁਲਿਆਂ ਦੀ ਉਸਾਰੀ, ਗੰਦੇ ਪਾਣੀ ਦੀ ਨਿਕਾਸੀ ਅਤੇ ਸੜਕਾਂ ਦੀ ਉਸਾਰੀ ਦਾ ਕੰਮ ਕਰਵਾਇਆ ਜਾਵੇਗਾ।
 ਵਿਧਾਇਕ ਨੇ ਕਿਹਾ ਕਿ ਪਿੰਡ ਬਜਵਾੜਾ ਦੇ ਲੋਕਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ ਅਤੇ ਪਿੰਡ ਵਿੱਚ ਲੋਕਾਂ ਦੀ ਲੋੜ ਅਨੁਸਾਰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।  ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਸ਼ਿਆਰਪੁਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਵਧਿਆ ਹੈ।
 ਸੁੰਦਰ ਸ਼ਾਮ ਅਰੋੜਾ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਗੱਲ ਕਰਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ ਬਿੱਲ ਦੇ ਸਬੰਧ ਵਿੱਚ 1200 ਕਰੋੜ ਰੁਪਏ   ਮੁਆਫ਼ ਕੀਤੇ ਗਏ, ਵਾਟਰ ਚਾਰਜਿਜ਼ ਘਟਾ ਕੇ 50 ਰੁਪਏ, ਰੇਤੇ ਦਾ ਰੇਟ 5.50 ਰੁਪਏ ਪ੍ਰਤੀ ਕਉਬਿਕ ਫੁੱਟ ਕਰ ਦਿੱਤਾ ਗਿਆ, ਜਿਸ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ।
 ਇਸ ਮੌਕੇ ਸਰਪੰਚ ਪ੍ਰੀਤੀ, ਰਾਮ ਲਾਲ ਬੈਂਸ, ਹਰਜੀਤ ਸਿੰਘ, ਕਰਮਜੀਤ, ਬਲਵੀਰ ਚੰਦ, ਮਹੇਸ਼ ਕੁਮਾਰ, ਸ਼ਿੰਦਾ, ਰਾਜੇਸ਼ ਕੁਮਾਰ, ਸਰਵਨ, ਤਰੁਣ ਬਾਵਾ, ਨਰਿੰਦਰ ਸਿੰਘ, ਗੁਰਦਿਆਲ ਸਿੰਘ, ਐਡਵੋਕੇਟ ਸਤਪਾਲ, ਨਿਖਿਲ ਸੂਦ, ਜਗਦੇਵ ਸਿੰਘ, ਅਮਰਜੀਤ ਸਿੰਘ, ਰਤਨ ਚੰਦ, ਤਰਲੋਕ ਚੰਦ, ਰਾਮ ਸਰੂਪ, ਸਤੀਸ਼ ਕੁਮਾਰ, ਗੁਰਜੀਤ ਸਿੰਘ, ਕੁਲਦੀਪ ਸਿੰਘ, ਸਰਪੰਚ ਕੁਲਦੀਪ ਅਰੋੜਾ, ਸੰਜੇ ਸ਼ਰਮਾ ਪੁਰੋਹਿਤ, ਬਲਵੀਰ ਕੌਰ, ਸਰਪੰਚ ਤਜਿੰਦਰ ਸਿੰਘ, ਸੰਜੀਵ ਕੁਮਾਰ ਮਿੰਟੂ, ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।
error: copy content is like crime its probhihated