ਯੋਗ ਉਮੀਦਵਾਰ 31 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ’ਚ ਰੀਨਿਊ ਕਰਵਾ ਸਕਦੇ ਹਨ ਆਪਣਾ ਰਜਿਸਟਰੇਸ਼ਨ ਕਾਰਡ : ਗੁਰਮੇਲ ਸਿੰਘ
ਹੁਸ਼ਿਆਰਪੁਰ, 16 ਦਸੰਬਰ(ਬਿਊਰੋ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਤੇ ਸਿਖਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਜੋ ਵੀ ਯੋਗ ਉਮੀਦਵਾਰ ਆਪਣੇ ਰਜਿਸਟਰੇਸ਼ਨ (ਐਕਸ-10) ਕਾਰਡ ਰੀਨਿਊਵਲ ਕਰਵਾਉਣ ਤੋਂ ਰਹਿ ਗਏ ਸਨ, ਉਹ ਆਪਣੇ ਰਜਿਸਟਰੇਸ਼ਨ (ਐਕਸ-10) ਕਾਰਡ ਹੁਣ 31 ਦਸੰਬਰ 2021 ਤੱਕ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਅਤੇ ਟਾਊਨ ਰੋਜ਼ਗਾਰ ਦਫ਼ਤਰ ਤਲਵਾੜਾ ਨਾਲ ਸਬੰਧਤ ਉਮੀਦਵਾਰ ਜੋ ਆਪਣਾ ਕਾਰਡ ਰੀਨਿਊਵਲ ਨਹੀਂ ਕਰਵਾ ਸਕੇ, ਉਹ 31 ਦਸੰਬਰ 2021 ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ ਹੁਸ਼ਿਆਰਪੁਰ ਵਿਚ ਵਿਜ਼ਟ ਕਰਕੇ ਰੀਨਿਊਵਲ ਕਰਵਾ ਸਕਦੇ ਹਨ।
ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਰਾਜ ਵਿਚ 23 ਮਾਰਚ 2020 ਤੋਂ ਲਾਕਡਾਊਨ ਘੋਸ਼ਿਤ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪੂਰੇ ਸੂਬੇ ਵਿਚ ਰੋਜ਼ਗਾਰ ਦਫ਼ਤਰਾਂ ਦੀ ਪਬਲਿਕ ਡੀÇਲੰਗ ਵੀ ਬੰਦ ਕਰ ਦਿੱਤੀ ਗਈ ਸੀ। ਲਾਕਡਾਊਨ ਲੱਗਣ ਕਾਰਨ ਬੇਰੋਜ਼ਗਾਰ ਪ੍ਰਾਰਥੀ ਆਪਣਾ ਰਜਿਸਟਰੇਸ਼ਨ (ਐਕਸ-10) ਕਾਰਡ ਰੀਨਿਊਵਲ ਨਹੀਂ ਕਰਵਾ ਸਕੇ ਸਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਵਿਭਾਗ ਵਲੋਂ ਉਮੀਦਵਾਰਾਂ ਨੂੰ 31 ਦਸੰਬਰ ਤੱਕ ਮੌਕਾ ਦਿੱਤਾ ਗਿਆ ਹੈ।