Prime Punjab Times

Latest news
ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ADVERTISEMENT
You are currently viewing ਰਾਜਨੀਤਿਕ ਰੈਲੀਆਂ,ਰੋਡ ਸ਼ੋਅ ’ਤੇ 15 ਜਨਵਰੀ ਤੱਕ ਰਹੇਗੀ ਪੂਰਨ ਰੋਕ : ਅਪਨੀਤ ਰਿਆਤ

ਰਾਜਨੀਤਿਕ ਰੈਲੀਆਂ,ਰੋਡ ਸ਼ੋਅ ’ਤੇ 15 ਜਨਵਰੀ ਤੱਕ ਰਹੇਗੀ ਪੂਰਨ ਰੋਕ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ,ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਨੋਡਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਹਾ,ਧਾਰਮਿਕ ਸਥਾਨਾਂ ’ਤੇ ਰਾਜਨੀਤਿਕ ਪ੍ਰੋਗਰਾਮਾਂ ਦੀ ਨਹੀਂ ਹੋਵੇਗੀ ਆਗਿਆ
ਚੋਣਾਂ ਦੌਰਾਨ ਰਾਜਨੀਤਿਕ ਪੈਂਫਲਟ ਤੇ ਪੋਸਟਰਾਂ ਦੀ ਪ੍ਰਕਾਸ਼ਨਾਂ ਸਬੰਧੀ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 10 ਜਨਵਰੀ(ਬਿਊਰੋ) : ਵਿਧਾਨ ਸਭਾ ਚੋਣਾਂ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਏ ਰੱਖਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ, ਪ੍ਰਿੰਟਿੰਗ ਪ੍ਰੈਸ ਮਾਲਕਾਂ, ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਚੋਣ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਸਬੰਧੀ ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਿਕ ਪਾਰਟੀਆਂ ਅਤੇ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਰੈਲੀ, ਰੋਡ ਸ਼ੋਅ, ਸਾਈਕਲ/ਵਹੀਕਲ ਯਾਤਰਾ ਕੱਢਣ ਅਤੇ ਨੁੱਕੜ ਮੀਟਿੰਗਾਂ, ਸਮਾਰੋਹ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਰਾਜਨੀਤਿਕ ਪ੍ਰੋਗਰਾਮ ਨਹੀਂ ਕਰਵਾਇਆ ਜਾ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦਾ ਲਾਲਚ, ਪੈਸੇ ਜਾਂ ਦਬਾਅ ਪਾਉਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਤੋਂ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ।
ਪ੍ਰਿੰਟਿੰਗ ਪ੍ਰੈਸ ਮਾਲਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਪੈਂਫਲਟ, ਪੋਸਟਰ ਆਦਿ ’ਤੇ ਪ੍ਰਿੰਟਿੰਗ ਅਤੇ ਪ੍ਰਕਾਸ਼ਕ ਦਾ ਨਾਮ ਤੇ ਪਤਾ ਹੋਣਾ ਜ਼ਰੂਰੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੈਕਸ਼ਨ 127 ਏ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਲਈ ਪ੍ਰਚਾਰ ਸਮੱਗਰੀ ਦੇ ਪ੍ਰਕਾਸ਼ਨ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿੱਧ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਂਫਲਟ ਜਾਂ ਪੋਸਟਰ ਉਦੋਂ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤਕ ਉਸ ਦੇ ਪ੍ਰਿੰਟਰ ਤੇ ਪਬਲਿਸ਼ਰ ਦਾ ਨਾਮ ਤੇ ਪਤਾ ਦਰਜ ਨਾ ਹੋਵੇ। ਇਸੇ ਤਰ੍ਹਾਂ ਪ੍ਰਕਾਸ਼ਕ ਵਲੋਂ ਇਕ ਨਿਰਧਾਰਤ ਪ੍ਰੋਫਾਰਮੇ ਵਿਚ ਘੋਸ਼ਣਾ ਪੱਤਰ ਲਿਆ ਜਾਵੇਗਾ ਜੋ ਕਿ ਦੋ ਪਰਤਾਂ ਵਿਚ ਪ੍ਰਿੰਟਰ ਨੂੰ ਹਸਤਾਖਰ ਕਰਕੇ ਦੇਵੇਗਾ, ਜਿਸ ’ਤੇ ਦੋ ਗਵਾਹਾਂ ਦੇ ਹਸਤਾਖਰ ਵੀ ਹੋਣ। ਪ੍ਰਕਾਸ਼ਨ ਦੇ ਤੁਰੰਤ ਬਾਅਦ ਪ੍ਰਿੰਟਰ ਪ੍ਰਕਾਸ਼ਿਤ ਕੀਤੀ ਗਈ ਸਮੱਗਰੀ ਤੇ ਪ੍ਰਕਾਸ਼ਕਾਂ ਦੇ ਘੋਸ਼ਣਾ ਪੱਤਰ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਏਗਾ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ 6 ਮਹੀਨੇ ਦੀ ਕੈਦ ਜਾਂ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਵਣ ਵਿਭਾਗ ਤੇ ਨਗਰ ਕੌਂਸਲਾਂ ਦੇ ਈ.ਓ. ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਲੱਗੇ ਸਾਰੇ ਪੋਸਟਰ, ਬੈਨਰ, ਝੰਡਿਆਂ ਨੂੰ ਨਿਸ਼ਚਿਤ ਸਮੇਂ ਵਿਚ ਉਤਾਰਨੇ ਯਕੀਨੀ ਬਣਾਉਣ। ਇਸ ਮੌਕੇ ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।

error: copy content is like crime its probhihated