ਗੜ੍ਹਦੀਵਾਲਾ 31 ਦਸੰਬਰ (ਚੌਧਰੀ) : ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਰਦਾਰ ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿਚ ਨੇੜਲੇ ਪਿੰਡ ਕੰਢਾਲੀਆਂ ਵਿਖੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਅਜੇ ਕੁਮਾਰ ਦੇ ਗ੍ਰਹਿ ਵਿਖੇ ਸਾਬੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਗਠਜੋੜ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਚੜ੍ਹਦੀ ਕਲਾ ਨੂੰ ਦੇਖ ਕੇ ਆਮ ਆਦਮੀ ਪਾਰਟੀ, ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋਈ ਪਈ ਹੈ। ਜਿਸ ਕਰਕੇ ਵਿਰੋਧੀ ਪਾਰਟੀਆਂ ਦੇ ਆਗੂ ਬਿਨਾਂ ਸੋਚੇ ਸਮਝੇ ਕਿ ਸਿੱਧੀ ਬਿਆਨਬਾਜ਼ੀ ਅਤੇ ਐਲਾਨ ਕਰੀ ਜਾ ਰਹੇ ਹਨ ਅਤੇ ਸੂਬੇ ਦੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਇਨ੍ਹਾਂ ਲੀਡਰਾਂ ਦੀ ਚਾਲਾਂ ਵਿੱਚ ਨਹੀਂ ਆਉਣਗੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਤੇ ਹੋਰ ਪਾਰਟੀਆਂ ਨੂੰ ਸਬਕ ਸਿਖਾ ਕੇ ਹੀ ਦਮ ਲੈਣਗੇ ਅਤੇ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੂੰ ਵੱਡਾ ਫਤਵਾ ਦੇਣਗੇ।ਮੀਟਿੰਗ ਵਿੱਚ ਕੁਲਦੀਪ ਸਿੰਘ ਲਾਡੀ, ਕੁਲਦੀਪ ਸਿੰਘ ਬਿੱਟੂ, ਸ਼ੁਭਮ ਸਹੋਤਾ ,ਕੁਲਵਿੰਦਰ ਸਿੰਘ ਕਿੰਦਾ ,ਰਕੇਸ਼ ਕੁਮਾਰ, ਅਵਤਾਰ ਸਿੰਘ, ਨਿਰਮਲ, ਸਤਵੰਤ ਸਿੰਘ, ਕੁਲਦੀਪ ਸਿੰਘ, ਨਿਰਵੈਰ ਸਿੰਘ, ਦਰਸ਼ਨ ਸਿੰਘ, ਸਾਗਰ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ, ਕਰਮ ਸਿੰਘ, ਗੁਰਜੀਤ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।
ਲਖਵਿੰਦਰ ਸਿੰਘ ਲੱਖੀ ਦੇ ਹੱਕ ‘ਚ ਪਿੰਡ ਕੰਢਾਲੀਆਂ ਵਿਖੇ ਹੋਈ ਭਰਵੀਂ ਮੀਟਿੰਗ
- Post published:December 31, 2021