Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਲਾਇਨ ਗੁਰਦੀਪ ਸਿੰਘ ਕੰਗ ਦੇ ਉਪਰਾਲੇ ਸਦਕਾ ਸਰਕਾਰੀ ਸੀ.ਸੈ.ਸਕੂਲ (ਲੜਕੇ) ਵਿਖੇ ਲਗਾਇਆ ਮੈਡੀਕਲ ਕੈਂਪ

ਲਾਇਨ ਗੁਰਦੀਪ ਸਿੰਘ ਕੰਗ ਦੇ ਉਪਰਾਲੇ ਸਦਕਾ ਸਰਕਾਰੀ ਸੀ.ਸੈ.ਸਕੂਲ (ਲੜਕੇ) ਵਿਖੇ ਲਗਾਇਆ ਮੈਡੀਕਲ ਕੈਂਪ

ਫਗਵਾੜਾ ( ਲਾਲੀ ਦਾਦਰ)

*ਹੈਲਥ ਚੈਕਅਪ ਦੇ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਪ੍ਰਤੀ ਕੀਤਾ ਜਾਗਰੁਕ

22 ਦਸੰਬਰ : ਲਾਇਨਜ ਇੰਟਰਨੈਸ਼ਨਲ ਡਿਸਟ੍ਰਿਕਟ 321-ਡੀ ਦੇ ਚੇਅਰਪਰਸਨ (ਸਾਈਟ ਫਸਟ) ਲਾਇਨ ਗੁਰਦੀਪ ਸਿੰਘ ਕੰਗ ਵਲੋਂ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ (ਲੜਕੇ) ਪੁਰਾਣਾ ਡਾਕਖਾਨਾ ਰੋਡ ਫਗਵਾੜਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਲਾਇਨਜ ਡਿਸਟ੍ਰਿਕਟ 321-ਡੀ ਦੇ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਵਲੋਂ ਕੀਤਾ ਗਿਆ। ਲਾਇਨ ਅਰੋੜਾ ਨੇ ਗੁਰਦੀਪ ਸਿੰਘ ਕੰਗ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜਿਸ ਤਨਦੇਹੀ ਨਾਲ ਗੁਰਦੀਪ ਸਿੰਘ ਕੰਗ ਲੋੜਵੰਦਾਂ ਦੀ ਸੇਵਾ ਸਹਾਇਤਾ ਕਰ ਰਹੇ ਹਨ ਉਸ ਨੂੰ ਲੈ ਕੇ ਲਾਇਨਜ 321-ਡੀ ਉਹਨਾਂ ਤੇ ਮਾਣ ਮਹਿਸੂਸ ਕਰਦੀ ਹੈ। ਕੈਂਪ ਦੌਰਾਨ ਸਿਵਲ ਹਸਪਤਾਲ ਫਗਵਾੜਾ ਦੇ ਡਾ. ਜਤਿੰਦਰ ਸੰਧੂ ਵਲੋਂ ਵਿਦਿਆਰਥੀਆਂ ਦੀਆਂ ਅੱਖਾਂ ਤੇ ਦੰਦਾਂ ਦੀ ਜਾਂਚ ਤੋਂ ਇਲਾਵਾ ਹੋਰ ਜਨਰਲ ਬਿਮਾਰੀਆਂ ਦਾ ਚੈਕਅਪ ਕੀਤਾ ਗਿਆ। ਵਿਦਿਆਰਥੀਆਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਸੁਣਦਿਆਂ ਡਾ. ਸੰਧੂ ਨੇ ਸਿਹਤ ਦੀ ਸੰਭਾਲ ਸਬੰਧੀ ਜਰੂਰੀ ਟਿਪਸ ਦਿੱਤੇ। ਸਕੂਲ ਪਿ੍ਰੰਸੀਪਲ ਅਤੇ ਲਾਇਨਜ ਕਲੱਬ ਫਗਵਾੜਾ ਸਰਵ ਦੇ ਪ੍ਰਧਾਨ ਲਾਇਨ ਰਣਜੀਤ ਕੁਮਾਰ ਗੋਗਨਾ ਨੇ ਡਾ. ਸੰਧੂ ਅਤੇ ਖਾਸ ਤੌਰ ਤੇ ਲਾਇਨ ਗੁਰਦੀਪ ਸਿੰਘ ਕੰਗ ਦੇ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਲਾਇਨ ਕੰਗ ਵਲੋਂ ਸਮੇਂ-ਸਮੇਂ ਸਿਰ ਸਕੂਲ ਵਿਖੇ ਵਿਦਿਆਰਥੀਆਂ ਲਈ ਲਾਹੇਵੰਦ ਕੈਂਪ ਲਗਾਏ ਜਾਂਦੇ ਹਨ। ਉਹਨਾਂ ਵਲੋਂ ਕੀਤੀ ਜਾ ਰਹੀ ਸਮਾਜ ਸੇਵਾ ਤੇ ਸਾਰੇ ਸ਼ਹਿਰ ਨੂੰ ਮਾਣ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਭਰੋਸਾ ਦਿੱਤਾ ਕਿ ਇਸ ਤਰ੍ਹਾਂ ਦੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਲਾਇਨ ਕੰਗ ਅਤੇ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਡਾ. ਜਤਿੰਦਰ ਸੰਧੂ ਨੂੰ ਸਹਿਯੋਗ ਅਤੇ ਅਤੇ ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਨੂੰ ਸਿੱਖਿਆ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਲਈ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਜੋਨ ਚੇਅਰਮੈਨ ਦੀਪਕ ਸਹਿਗਲ, ਜੋਨ ਚੇਅਰਮੈਨ ਅਤੁਲ ਜੈਨ, ਲਾਇਨਜ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਲਾਇਨ ਸੁਨੀਲ ਢੀਂਗਰਾ, ਲਾਇਨ ਅਮਿਤ ਕੁਮਾਰ ਆਸ਼ੂ ਸਕੱਤਰ, ਲਾਇਨ ਸੰਜੀਵ ਲਾਂਬਾ ਕੈਸ਼ੀਅਰ, ਲਾਇਨ ਜੁਗਲ ਬਵੇਜਾ ਪੀ.ਆਰ.ਓ., ਲਾਇਨ ਸੰਜੀਵ ਸੂਰੀ, ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
ਤਸਵੀਰ ਸਮੇਤ।

error: copy content is like crime its probhihated