ਲੁਧਿਆਣਾ : ਬੀਤੇ ਦਿਨੀਂ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਬਲਾਸਟ ਮਾਮਲੇ ਵਿੱਚ ਜਰਮਨ ਰਹਿੰਦੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਮਿਲੀ ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਮੁਲਤਾਨੀ ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ਕਰਾਉਣ ਵਾਲਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਮੁਲਤਾਨੀ ISI ਦੇ ਨਿਰਦੇਸ਼ਾਂ ‘ਤੇ ਕੰਮ ਕਰਦਾ ਸੀ। ਵੀਰਵਾਰ ਨੂੰ ਅਦਾਲਤ ਦੇ ਕੰਪਲੈਕਸ ‘ਚ ਧਮਾਕਾ ਹੋਣ ਦੀ ਘਟਨਾ ਵਾਪਰੀ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਕਿਹਾ ਸੀ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਣੇ ਟਾਇਲਟ ‘ਚ ਹੋਇਆ। ਉਸ ਸਮੇਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ। ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਹੋਏ ਧਮਾਕੇ ‘ਚ ਅਹਾਤੇ ਦੀ ਇਕ ਕੰਧ ਨੂੰ ਨੁਕਸਾਨ ਅਤੇ ਹੋਰ ਭਾਰੀ ਨੁਕਸਾਨ ਹੋਇਆ ਸੀ।