Prime Punjab Times

Latest news
ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਉਤਸਵ ਸੰਬੰਧੀ ਸ਼ੋਭਾ ਯਾਤਰਾ 14 ਅਕਤੂਬਰ ਨੂੰ ,ਤਿਆਰੀਆ ਸੰਬੰਧੀ ਹੋਏ ਬੈਠਕ ਸਕੂਟਰ ਦੀ ਡਿੱਗੀ ਚੋਂ ਢਾਈ ਲੱਖ ਰੁਪਏ ਕੱਢ ਕੇ ਅਣਪਛਾਤੇ ਲੁਟੇਰੇ ਹੋਏ ਰਫੂਚੱਕਰ दिनदहाड़े युवक को मारी गोली, युवक की मौ+त, पुलिस जांच में जुटी ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਕਮਿਸ਼ਨਰੇਟ ਪੁਲਿਸ ਨੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼ ਆਪ ਦੀ ਸਰਕਾਰ,ਆਪ ਦੇ ਦੁਆਰ'.. ਕੰਢੀ ਦੇ ਪਿੰਡ ਬਹੇੜਾ ‘ਚ ਲਗਾਇਆ ਸ਼ਿਕਾਇਤ ਨਿਵਾਰਨ ਸਿਵਲ ਹਸਪਤਾਲ ਦਸੂਹਾ ਵਿਖੇ ਓ.ਪੀ.ਡੀ ਸੇਵਾਵਾਂ ਰੱਖੀਆਂ ਮੁਕੰਮਲ ਬੰਦ,ਐਮਰਜੈਂਸੀ ਸੇਵਾਵਾਂ ਜਾਰੀ आतंकवाद पीड़ितों के बच्चों के लिए मेडिकल कॉलेजों में चार सीटें आरक्षित : डिप्टी कमिश्नर ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਨਵੇਂ ਹੁਕਮ... ਪੜ੍ਹੋ ਵੇਰਵਾ  ਦਿਨਦਿਹਾੜੇ ਵਿਅਕਤੀ ਨੂੰ ਸੱਟਾਂ ਮਾਰ ਕੇ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਹੋਏ ਰਫੂਚੱਕਰ*

Home

You are currently viewing ਲੋਕਾਂ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਪਹੁੰਚਾਣ ਤੇ ਵੱਖ-ਵੱਖ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ 13 ਨੂੰ ਲਗਾਇਆ ਜਾਵੇਗਾ ਲੀਗਲ ਮੈਗਾ ਸਰਵਿਸ ਕੈਂਪ : ਸੰਦੀਪ ਸਿੰਘ

ਲੋਕਾਂ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਪਹੁੰਚਾਣ ਤੇ ਵੱਖ-ਵੱਖ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ 13 ਨੂੰ ਲਗਾਇਆ ਜਾਵੇਗਾ ਲੀਗਲ ਮੈਗਾ ਸਰਵਿਸ ਕੈਂਪ : ਸੰਦੀਪ ਸਿੰਘ

ਵਧੀਕ ਡਿਪਟੀ ਕਮਿਸ਼ਨਰ ਨੇ ਕੈਂਪ ਦੇ ਆਯੋਜਨ ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ ਦੇ ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ’ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗੇਗਾ ਕੈਂਪ
ਪੈਨ ਇੰਡੀਆ ਜਾਗਰੂਕਤਾ ਤੇ ਆਊਟਰੀਚ ਪ੍ਰੋਗਰਾਮ ਤਹਿਤ ਜ਼ਿਲ੍ਹੇ ਭਰ ’ਚ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਚਲਾਇਆ ਜਾ ਰਿਹਾ ਹੈ ਅਭਿਆਨ : ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ 

ਹੁਸ਼ਿਆਰਪੁਰ, 10 ਨਵੰਬਰ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਨੋਡਲ ਅਫ਼ਸਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਪਹੁੰਚਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਸਰਵਿਸਜ਼ ਮੈਗਾ ਕੈਂਪ ਦਾ ਆਯੋਜਨ 13 ਨਵੰਬਰ ਨੂੰ ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਚ ਕੀਤਾ ਜਾ ਰਿਹਾ ਹੈ। ਉਹ ਅੱਜ ਆਪਣੇ ਦਫ਼ਤਰ ਵਿਚ 13 ਨਵੰਬਰ ਨੂੰ ਲੱਗਣ ਵਾਲੇ ਕੈਂਪ ਦੇ ਆਯੋਜਨ, ਪ੍ਰਬੰਧਾਂ ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਉਕਤ ਸਥਾਨ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ, ਜਿਸ ਦੌਰਾਨ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਆਂਗ), ਬਿਜਲੀ ਵਿਭਾਗ ਨਾਲ ਜੁੜੇ ਕੰਮਾਂ, ਕੋਵਿਡ ਬਚਾਅ ਸਬੰਧੀ ਟੀਕਾਕਰਨ ਤੇ ਟੈਸਟਿੰਗ, ਬੈਂਕਾਂ ਵਿਚ ਮਿਲਣ ਵਾਲੀ ਸੁਵਿਧਾ, ਕਿਰਤ ਵਿਭਾਗ, ਵੋਟਰ ਕਾਰਡ ਬਨਾਉਣ, ਪੈਂਡਿੰਗ ਇੰਤਕਾਲ ਦੇ ਕੇਸ ਤੋਂ ਇਲਾਵਾ ਹੋਰ ਕਈ ਵਿਭਾਗਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਨੂੰ ਸਫ਼ਲ ਬਨਾਉਣ ਲਈ ਕੋਈ ਕਮੀ ਨਾ ਛੱਡੀ ਜਾਵੇ।
ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਨਾਲਸਾ, ਨਵੀਂ ਦਿੱਲੀ ਵਲੋਂ ਚਲਾਏ ਜਾ ਰਹੇ ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ (2 ਅਕਤੂਬਰ-14 ਨਵੰਬਰ) ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਲਗਾਤਾਰ ਪੂਰੇ ਜ਼ਿਲ੍ਹੇ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਅਭਿਆਨ ਚਲਾਇਆ ਗਿਆ ਹੈ ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ-ਵੱਖ ਵਿਭਾਗਾਂ ਰਾਹੀਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਵਿਚ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਵੱਧ ਤੋਂ ਵੱਧ ਲੀਗਲ ਸਰਵਿਸ ਮੈਗਾ ਕੈਂਪ ਦਾ ਫਾਇਦਾ ਲੈਣ ਲਈ ਕਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਐਨ.ਜੀ.ਓ. ਦੇ ਮੁਖੀ ਵੀ ਮੌਜੂਦ ਸਨ।

error: copy content is like crime its probhihated