Prime Punjab Times

Latest news
ਟੀ.ਬੀ.ਦੇ ਖਾਤਮੇ ਲਈ ਚਲਾਈ ਜਾਵੇਗੀ 100 ਰੋਜ਼ਾ ਮੁਹਿੰਮ : ਡਾ.ਹਰਜੀਤ ਸਿੰਘ सिविल अस्पताल दसूहा में 100 दिनों की टीवी मुक्त मुहिम की शुरुआत ਸਸਸਸ ਹਾਜੀਪੁਰ ਸਕੂਲ ਦੀਆਂ ਚਾਰ ਵਿਦਿਆਰਥਣਾਂ ਅਡਵੈਂਚਰ ਕੋਰਸ ਲਈ ਮੈਕਲੌਡਗੰਜ ਰਵਾਨਾ *ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ* ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਅੱਜ ਕੀਤਾ ਜਾਵੇਗਾ ਘਿਰਾਓ : ਸਾਂਝਾ ਅਧਿਆਪਕ ਮੋਰਚਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ ਡੀ.ਏ.ਵੀ ਪਬਲਿਕ ਗੜਦੀਵਾਲਾ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਮਾਰੀ ਬਾਜ਼ੀ ਖ਼ਾਲਸਾ ਕਾਲਜੀਏਟ ਸੀ.ਸੈ.ਸਕੂਲ ਗੜ੍ਹਦੀਵਾਲਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਵਿਸ਼ੇਸ਼ ਲੈਕਚਰ ਜਲ ਸਰੋਤ ਵਿਭਾਗ ਵੱਲੋਂ ਵਿਰਾਸਤੀ ਥਾਵਾਂ ’ਤੇ ਪ੍ਰੀ-ਵੈਡਿੰਗ,ਸ਼ੂਟਿੰਗ ਅਤੇ ਫੋਟੋ ਸ਼ੂਟ ਲਈ ਪਾਲਿਸੀ ਜਾਰੀ  थे हंस फाउंडेशन द्वारा पंजाब में स्वास्थ्य सुविधाएं

Home

ADVERTISEMENT
ADVERTISEMENT
ADVTISEMENT
ADVERTISEMENT
ADVERTISEMENT
You are currently viewing ਲੋਕਾਂ ਸੁਵਿਧਾ ਲਈ 20 ਤੇ 21 ਨਵੰਬਰ ਨੂੰ ਬੀ.ਐਲ.ਓਜ਼ ਪੋਲਿੰਗ ਬੂਥਾਂ ’ਤੇ /-

ਲੋਕਾਂ ਸੁਵਿਧਾ ਲਈ 20 ਤੇ 21 ਨਵੰਬਰ ਨੂੰ ਬੀ.ਐਲ.ਓਜ਼ ਪੋਲਿੰਗ ਬੂਥਾਂ ’ਤੇ /-

ਲੋਕਾਂ ਸੁਵਿਧਾ ਲਈ 20 ਤੇ 21 ਨਵੰਬਰ ਨੂੰ ਬੀ.ਐਲ.ਓਜ਼ ਪੋਲਿੰਗ ਬੂਥਾਂ ’ਤੇ ਯੋਗ ਵਿਅਕਤੀਆਂ ਤੋਂ ਪ੍ਰਾਪਤ ਕਰਨਗੇ ਫਾਰਮ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ 18 ਸਾਲ ਤੇ ਇਸ ਤੋਂ ਵੱਧ ਉਮਰ ਵਾਲੇ ਨੌਜਵਾਨਾਂ ਨੂੰ ਵੋਟ ਬਨਵਾਉਣ ਦੀ ਕੀਤੀ ਅਪੀਲ

ਕਿਹਾ ਯੋਗ ਵਿਅਕਤੀ ਵੋਟ ਬਨਵਾਉਣ ਲਈ 30 ਨਵੰਬਰ ਤੱਕ ਬੀ.ਐਲ.ਓਜ਼ ਜਾਂ ਈ.ਆਰ.ਓਜ਼ ਦਫ਼ਤਰ ’ਚ ਜਮ੍ਹਾਂ ਕਰਵਾ ਸਕਦੇ ਹਨ ਫਾਰਮ

ਵੋਟ ਬਨਾਉਣ,ਦਰੁਸਤ ਕਰਵਾਉਣ ਤੇ ਕਟਵਾਉਣ ਲਈ ਕਮਿਸ਼ਨ ਦੀ ਵੈਬਸਾਈਟ ਜਾਂ ਵੋਟਰ ਹੈਲਪਲਾਈਨ ਐਪ ’ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ

ਹੁਸ਼ਿਆਰਪੁਰ, 17 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣੀ ਵੋਟ ਬਨਾਉਣ ਲਈ 30 ਨਵੰਬਰ ਤੱਕ ਆਪਣੇ ਫਾਰਮ ਸਬੰਧਤ ਬੀ.ਐਲ.ਓਜ਼,ਈ.ਆਰ.ਓਜ਼ ਦਫ਼ਤਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ 20 ਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਵਿਚ ਬੀ.ਐਲ.ਓਜ਼ ਆਪਣੇ-ਆਪਣੇ ਪੋÇਲੰਗ ਸਟੇਸ਼ਨ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਤੋਂ ਫਾਰਮ ਪ੍ਰਾਪਤ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨਵੀਂ ਵੋਟ ਬਨਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦਰੁੱਸਤੀ ਲਈ ਫਾਰਮ ਨੰਬਰ 8 ਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਅ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਯੋਗ ਵਿਅਕਤੀ ਆਪਣੀ ਵੋਟ ਬਨਾਉਣ, ਦਰੁਸਤੀ ਕਰਵਾਉਣ ਤੇ ਕਟਵਾਉਣ ਲਈ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ nvsp.in ਜਾਂ ਵੋਟਰ ਹੈਲਪਲਾਈਨ ਐਪ ’ਤੇ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਵੋਟ ਸਬੰਧੀ ਕੋਈ ਵੀ ਜਾਣਕਾਰੀ ਜ਼ਿਲ੍ਹੇ ਦੇ ਟੋਲ ਫਰੀ ਨੰਬਰ 1950 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

error: copy content is like crime its probhihated