Prime Punjab Times

Latest news
ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ...
ADVERTISEMENT
You are currently viewing ਵੱਡੀ ਖਬਰ.. ਦਰਿਆਵਾਂ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ ’ਚੋਂ ਰੇਤ ਕੱਢਣ ਲਈ….

ਵੱਡੀ ਖਬਰ.. ਦਰਿਆਵਾਂ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ ’ਚੋਂ ਰੇਤ ਕੱਢਣ ਲਈ….

ਦਰਿਆਵਾਂ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ ’ਚੋਂ ਰੇਤ ਕੱਢਣ ਲਈ ਮਾਈਨਿੰਗ ਵਿਭਾਗ ਕੋਲੋਂ ਲੈ ਸਕਦੇ ਹਨ ਮਨਜ਼ੂਰੀ :  ਡਿਪਟੀ ਕਮਿਸ਼ਨਰ

ਰੇਤ ਕੱਢਣ ਸਮੇਂ ਸਰਕਾਰ ਵੱਲੋਂ ਤਹਿ ਕੀਤੇ ਨਿਯਮਾਂ ਦੀ ਪਾਲਣਾ ਬੇਹੱਦ ਜਰੂਰੀ

ਬਟਾਲਾ, 25 ਨਵੰਬਰ ( ਸੁਨੀਲ ਚੰਗਾ / ਅਵਿਨਾਸ਼ ਸ਼ਰਮਾ ) – ਰਾਵੀ ਅਤੇ ਬਿਆਸ ਦਰਿਆਵਾਂ ਦੇ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੇ ਖੇਤਾਂ ਵਿਚੋਂ ਰੇਤ ਕਢਵਾ ਸਕਦੇ ਹਨ ਅਤੇ ਇਸ ਲਈ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਕੀਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਐਕਸੀਅਨ ਮਾਈਨਿੰਗ ਕੋਲੋਂ ਪ੍ਰਵਾਨਗੀ ਲੈਣੀ ਜਰੂਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਨਵੀਂ ਪਾਲਿਸੀ ਤਹਿਤ ਦਰਿਆ ਕੋਲ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ ਵਿਚੋਂ ਰੇਤ ਕੱਢਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਦਰਿਆ ਕੰਢੇ ਖੇਤਾਂ ਦੇ ਮਾਲਕ ਕਿਸਾਨ ਰੇਤ ਕੇਵਲ ਉਸ ਜ਼ਮੀਨ ਵਿਚੋਂ ਹੀ ਕੱਢ ਸਕਦੇ ਹਨ ਜਿਥੇ ਪਾਣੀ ਦਾ ਵਹਿਣ ਵਹਿੰਦਾ ਹੋਵੇ। ਇਸ ਤੋਂ ਇਲਾਵਾ ਹਾਈ ਲੈਵਲ ਬਰਿੱਜ ਤੋਂ ਇਸਦੀ ਦੂਰੀ 500 ਮੀਟਰ ਹੋਣੀ ਚਾਹੀਦੀ ਹੈ। ਹੜ੍ਹਾਂ ਦੇ ਬਚਾਅ ਲਈ ਕੀਤੇ ਬਣਾਏ ਬੰਨਾਂ ਤੇ ਹੋਰ ਪ੍ਰਬੰਧਾਂ ਤੋਂ ਘੱਟ ਤੋਂ ਘੱਟ ਦੂਰੀ 100 ਮੀਟਰ, ਰੇਲਵੇ ਲਾਈਨ ਤੋਂ ਘੱਟੋ-ਘੱਟ ਦੂਰੀ 75 ਮੀਟਰ ਅਤੇ ਨਾਲ ਹੀ ਰੇਲਵੇ ਅਥਾਰਟੀ ਤੋਂ ਲਿਖਤੀ ਮਨਜ਼ੂਰੀ ਹੋਣੀ ਜਰੂਰੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਰਾਜ ਮਾਰਗ ਤੋਂ 60 ਮੀਟਰ ਦੀ ਦੂਰੀ ਅਤੇ ਨਹਿਰਾਂ, ਟੈਂਕ, ਸੜਕਾਂ, ਇਮਾਰਤਾਂ ਤੋਂ ਦੂਰੀ ਘੱਟ-ਘੱਟ 50 ਮੀਟਰ ਜਰੂਰ ਹੋਣੀ ਚਾਹੀਦੀ ਹੈ। ਇਸ ਲਈ ਸਬੰਧਤ ਸਰਕਾਰੀ ਵਿਭਾਗ ਤੋਂ ਲਿਖਤੀ ਪ੍ਰਵਾਨਗੀ ਵੀ ਜਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਦਰਿਆ ਰਾਵੀ ਤੇ ਬਿਆਸ ਦੇ ਵਹਿਣ ਦੇ ਬਿਲਕੁਲ ਨਜ਼ਦੀਕ ਹੈ ਅਤੇ ਓਥੇ ਕੋਈ ਪੁੱਲ, ਸੜਕ, ਬੰਨ ਆਦਿ ਨਹੀਂ ਹੈ ਅਤੇ ਉਹ ਆਪਣੀ ਜ਼ਮੀਨ ਵਿਚੋਂ ਰੇਤ ਕਢਵਾਉਣੀ ਚਾਹੁੰਦੇ ਹਨ ਤਾਂ ਉਹ ਐਕਸੀਅਨ ਮਾਈਨਿੰਗ ਜਾਂ ਜ਼ਿਲ੍ਹਾ ਪੰਚਾਇਤ ਅਫ਼ਸਰ ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਜਿਥੇ ਆਮ ਲੋਕਾਂ ਨੂੰ ਸਸਤੇ ਭਾਅ ਉੱਪਰ ਰੇਤ ਮਿਲੇਗੀ ਓਥੇ ਨਾਲ ਹੀ ਕਿਸਾਨਾਂ ਨੂੰ ਵੀ ਆਮਦਨ ਹੋ ਸਕੇਗੀ।