ਮੁਕੇਰੀਆਂ / ਹੁਸ਼ਿਆਰਪੁਰ (ਬਿਊਰੋ) : ਲੁਧਿਆਣਾ ਕੋਰਟ ਬਲਾਸਟ ਮਾਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਜਸਵਿੰਦਰ ਸਿੰਘ ਨੂੰ ਜਰਮਨੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਨੂੰ ਸਿੱਖਸ ਫਾਰ ਜਸਟਿਸ ਨਾਲ ਵੀ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਜਦੋਂ ਜਸਵਿੰਦਰ ਸਿੰਘ ਮੁਲਤਾਨੀ ਦੇ ਪਿੰਡ ਮਨਸੂਰਪੁਰ ਜਾ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਮੁਲਤਾਨੀ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਕ੍ਰਿਮੀਨਲ ਪਿਛੋਕੜ ਨਹੀਂ ਹੈ।
ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ ਜਸਵਿੰਦਰ ਸਿੰਘ ਮੁਲਤਾਨੀ
ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਮਨਸੂਰਪੁਰ ’ਚ ਜਸਵਿੰਦਰ ਸਿੰਘ ਮੁਲਤਾਨੀ ਦਾ ਘਰ ਹੈ, ਜਿੱਥੇ ਉਸਦੇ ਪਿਤਾ ਇਕੱਲੇ ਰਹਿੰਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਜਸਵਿੰਦਰ ਦੇ ਪਿਤਾ ਮਾਨਸਿਕ ਤੌਰ ’ਤੇ ਬਿਮਾਰ ਹਨ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਰੋਟੀ ਖੁਆ ਦਿੱਤੀ ਜਾਂਦੀ ਹੈ। ਜਸਵਿੰਦਰ ਕਾਫੀ ਸਮੇਂ ਪਹਿਲਾਂ ਹੀ ਜਰਮਨੀ ਚਲਿਆ ਗਿਆ ਸੀ। ਕਦੇ-ਕਦੇ ਹੀ ਉਸਦਾ ਪਿੰਡ ’ਚ ਆਉਣਾ ਹੁੰਦਾ ਸੀ।ਦੂਜੇ ਪਾਸੇ ਜਦੋ ਉਸਦੇ ਸਾਡੇ ਪੱਤਰਕਾਰ ਨੇ ਜਸਵਿੰਦਰ ਦੇ ਪਿਤਾ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਸਦੇ ਸਾਰੇ ਬੱਚੇ ਜਰਮਨੀ ਚ ਰਹਿੰਦੇ ਹਨ। ਉਹ ਕਦੇ ਵੀ ਪਿੰਡ ਨਹੀਂ ਆਏ ਹਨ। ਇਨ੍ਹਾਂ ਹੀ ਨਹੀਂ ਜਸਵਿੰਦਰ ਦੇ ਪਿਤਾ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦਾ ਜਸਵਿੰਦਰ ਦੇ ਨਾਲ ਫੋਨ ’ਤੇ ਵੀ ਗੱਲਬਾਤ ਨਹੀਂ ਹੁੰਦੀ ਹੈ।
ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨ ਪੁਲਿਸ ਨੇ ਕੀਤਾ ਗ੍ਰਿਫਤਾਰ
ਦੱਸ ਦਈਏ ਕਿ ਜਰਮਨੀ ਦੀ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ ਨਾਲ ਜੁੜੇ ਇੱਕ ਵਿਅਕਤੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤੀ ਧਮਾਕੇ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ।
ਜਿਕਰਯੋਗ ਹੈ ਕਿ 23 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਇੱਕ ਧਮਾਕਾ ਹੋਇਆ ਸੀ,ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਛੇ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਹਾਈ ਅਲਰਟ’ ਜਾਰੀ ਕਰ ਦਿੱਤਾ ਸੀ। ਪੁਲਿਸ ਨੇ ਸ਼ੱਕ ਜਤਾਇਆ ਕਿ ਅਦਾਲਤੀ ਕੰਪਲੈਕਸ ਵਿਚ ਇਕ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਇਕ ਟਾਇਲਟ ਵਿਚ ਧਮਾਕੇ ਵਿਚ ਮਾਰਿਆ ਗਿਆ ਵਿਅਕਤੀ ਵਿਸਫੋਟਕ ਯੰਤਰ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਾਂ ਫਿਰ ਉਹ ਆਤਮਘਾਤੀ ਹਮਲਾਵਰ ਵੀ ਹੋ ਸਕਦਾ ਹੈ।