ਧਮਾਕੇ ਵਿੱਚ ਮਰਨ ਵਾਲਾ ਵਿਅਕਤੀ ਹੀ ਮੁੱਖ ਦੋਸ਼ੀ : ਡੀਜੀਪੀ ਪੰਜਾਬ
ਚੰਡੀਗੜ੍ਹ,25 ਦਸੰਬਰ(PPT NEWS ) : ਅੱਜ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਲੁਧਿਆਣਾ ਕੋਰਟ ਕੰਪਲੈਕਸ ਵਿਖੇ ਹੋਏ ਬੰਬ ਧਮਾਕੇ ਬਾਰੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਾ ਗਗਨਦੀਪ ਸਿੰਘ ਹੀ ਧਮਾਕੇ ਦਾ ਮੁੱਖ ਦੋਸ਼ੀ ਹੈ। ਉਹਨਾਂ ਨੇ ਦੱਸਿਆ ਕਿ ਦੋਸ਼ੀ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਰਹਿ ਚੁੱਕਾ ਹੈ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੋ ਸਾਲ ਜੇਲ੍ਹ ਵਿੱਚ ਵੀ ਰਹਿ ਚੁੱਕਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਹਰਿਮੰਦਿਰ ਸਾਹਿਬ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਕਪੂਰਥਲਾ ਵਿਖੇ ਹੋਈ ਘਟਨਾ ਨੂੰ ਪਹਿਲਾਂ ਬੇਅਦਬੀ ਸਮਝੀ ਜਾ ਰਿਹਾ ਸੀ ,ਪਰ ਹੁਣ ਕਤਲ ਦੇ ਮਾਮਲੇ ਵਿੱਚ ਮੁੱਖ ਸੇਵਾਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਨੇ ਉਕਤ ਘਟਨਾਵਾਂ ਦੀ ਤਹਿ ਤੱਕ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਪਹੁੰਚਾਉਣ ਦਾ ਭਰੋਸਾ ਦਿੱਤਾ।