Prime Punjab Times

Latest news
*SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ
ADVERTISEMENT
You are currently viewing ਸ਼ਿਵ ਸੈਨਾ ਸਮਾਜਵਾਦੀ ਦੀ ਹੋਈ ਅਹਿਮ ਮੀਟਿੰਗ 

ਸ਼ਿਵ ਸੈਨਾ ਸਮਾਜਵਾਦੀ ਦੀ ਹੋਈ ਅਹਿਮ ਮੀਟਿੰਗ 

ਬਟਾਲਾ (ਸੁਨੀਲ ਚੰਗਾ ਅਵਿਨਾਸ਼ ਸ਼ਰਮਾ ) ਸ਼ਿਵ ਸੈਨਾ ਸਮਾਜਵਾਦੀ ਦੀ ਇੱਕ ਮੀਟਿੰਗ ਬਟਾਲਾ ਕਲੱਬ ਵਿਖੇ ਬੁਲਾਈ ਗਈ ਜਿਸ ਵਿੱਚ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਆਏ ਹੋਏ ਰਾਸ਼ਟਰੀ ਪ੍ਰਧਾਨ ਦਾ ਸਵਾਗਤ ਕਰਨ ਲਈ ਪੰਜਾਬ ਸੰਗਠਨ ਮੰਤਰੀ ਰਜੀਵ ਮਹਾਜਨ ਨਾਲ ਰਾਸ਼ਟਰੀ ਉਪ ਪ੍ਰਧਾਨ ਕਮਲ ਵਰਮਾ,ਰਾਸ਼ਟਰੀ ਉਪ ਪ੍ਰਧਾਨ ਕਪਿਲ ਮਹਾਜਨ, ਪੰਜਾਬ ਸਲਾਹਕਾਰ ਬਿੱਟੂ ਧਾਦਵ, ਪੰਜਾਬ ਉਪ ਪ੍ਰਧਾਨ ਹਰਪ੍ਰੀਤ ਸਿੰਘ, ਜਿਲਾ ਪ੍ਰਧਾਨ ਸੁਮਿਤ ਕੁਮਾਰ, ਜਿਲਾ ਉਪ ਪ੍ਰਧਾਨ ਰਾਹੁਲ ਕੁਮਾਰ, ਪੁਲਿਸ ਜਿਲਾ ਬਟਾਲਾ ਪ੍ਰਧਾਨ ਵਿਜੇ ਪ੍ਰਭਾਕਰ, ਸਿਟੀ ਪ੍ਰਧਾਨ ਗੁਰਪ੍ਰੀਤ ਸਿੰਘ ਲਵਲੀ,ਪੰਡਿਤ ਅਰੁਣ ਕੁਮਾਰ, ਅਮਿਤ ਬਾਂਸਲ ਅਤੇ ਸ਼ਿਵ ਸੈਨਿਕ ਪਹੁੰਚੇ ਪੂਰੀ ਟੀਮ ਨੇ ਰਾਸ਼ਟਰੀ ਪ੍ਰਧਾਨ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ,ਪਾਰਟੀ ਦਾ ਵਿਸਥਾਰ ਕਰਦੇ ਹੋਏ ਬਟਾਲਾ ਤੋ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਉਪ ਪ੍ਰਧਾਨ ਸ਼ਿਵ ਦਰਸ਼ਨ ਢੀਂਗਰਾ ਸ਼ਿਵ ਸੈਨਾ ਹਿੰਦ ਨੂੰ ਅਲਵਿਦਾ ਕਹਿ ਕੇ ਸ਼ਿਵ ਸੈਨਾ ਸਮਾਜਵਾਦੀ ਵਿੱਚ ਸ਼ਾਮਿਲ ਹੋਏ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਨੇ ਸਿਰੋਪਾ ਭੇਂਟ ਕਰਕੇ ਸ਼ਿਵ ਦਰਸ਼ਨ ਢੀਂਗਰਾ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ,ਉਨਾ ਪਾਰਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਨੂੰ ਅੱਗੇ ਵਧਾਉਣ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਦਾ ਵਿਸਥਾਰ ਕਰਨਗੇ,ਇਸਦੇ ਨਾਲ ਹੀ ਪਾਰਟੀ ਨੂੰ ਛੱਡ ਕੇ ਗਏ ਅੰਕਿਤ ਅਗਰਵਾਲ, ਡਾ ਅਮਰੀਕ ਸਿੰਘ ਅਤੇ ਵਿਕਾਸ ਸ਼ਰਮਾ ਨੇ ਘਰ ਵਾਪਸੀ ਕਰਦੇ ਹੋਏ ਸ਼ਿਵ ਸੈਨਾ ਸਮਾਜਵਾਦੀ ਵਿੱਚ ਸ਼ਾਮਿਲ ਹੋਏ ਅਤੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਨੇ ਉਨਾਂ ਨੂੰ ਸਿਰੋਪਾ ਪਾ ਕੇ ਸ਼ਾਮਿਲ ਕਰਦੇ ਹੋਏ ਦੁਬਾਰਾ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ,ਇੰਨਾ ਨਵਨਿਯੁਕਤ ਅਹੁਦੇਦਾਰਾਂ ਨੇ ਯਕੀਨ ਦਵਾਇਆ ਕਿ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰਦੇ ਹੋਏ ਪਾਰਟੀ ਨੂੰ ਅੱਗੇ ਵਧਾਉਣ ਦੇ ਯਤਨ ਕਰਦੇ ਰਹਿਣਗੇ, ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਜੀ ਨੇ ਆਉਣ ਵਾਲੀਆ 2022 ਦੀਆਂ ਵਿਧਾਨ ਸਭਾ ਚੋਣਾ ਬਾਰੇ ਵੀ ਚਰਚਾ ਕਰਦੇ ਹੋਏ ਕਿਹਾ ਕਿ ਪਾਰਟੀ ਪੰਜਾਬ ਵਿੱਚ 25 ਸੀਟਾਂ ਤੇ ਆਪਣੇ ਉਮੀਦਵਾਰ ਉਤਾਰੇਗੀ।